ਐਸਜੀਪੀਸੀ ਚੋਣਾਂ ਨਾ ਕਰਵਾਉਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕੀਤਾ ਰੋਸ ਪ੍ਰਦਰਸ਼ਨ - ਬੰਦੀ ਸਿੰਘਾਂ ਦੀ ਰਿਹਾਈ ਲਈ ਕੰਮ
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਯੂਥ ਦੇ ਸਰਪ੍ਰਸਤ ਈਮਾਨ ਸਿੰਘ ਮਾਨ ਨੇ ਅਮਲੋਹ ਦੇ ਪਿੰਡ ਨੂਰਪੁਰਾ ਵਿਖੇ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਲਈ ਲਗਾਏ ਗਏ ਧਰਨੇ ਵਿੱਚ ਪਹੁੰਚੇ । ਇਸ ਮੌਕੇ ਮਾਨ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਐੱਸਜੀਪੀਸੀ ਦੀਆਂ ਚੋਣਾਂ ਨਹੀਂ (SGPC elections were not held) ਹੋਈਆਂ। ਈਮਾਨ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਗੁਰੂ ਘਰਾਂ ਦੇ ਉੱਤੇ ਕਬਜ਼ੇ ਕਰਕੇ ਗੁਰੂ ਦੀਆਂ ਗੋਲਕਾਂ ਨੂੰ ਗਲਤ ਢੰਗ ਦੇ ਨਾਲ ਵਰਤਿਆ ਜਾ ਰਿਹਾ ਹੈ ਅਤੇ ਧਾਂਦਲੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਇਹ ਵੀ ਕਿਹਾ ਕਿ ਉਹ ਅੱਜ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੰਮ (Work for the release of captive Singhs) ਕਰ ਰਹੇ ਹਨ। ਮਾਨ ਨੇ ਇਹ ਵੀ ਕਿਹਾ ਕਿ ਧਰਮ ਪਰਵਿਰਤਨ ਸਭ ਤੋਂ ਜ਼ਿਆਦਾ ਹਿੰਦੂਆਂ ਨੇ ਸਿੱਖਾਂ ਦਾ ਕੀਤਾ ਹੈ। ਕਿਉਂਕਿ 1984 ਦੇ ਵਿੱਚ ਹਿੰਦੂਆਂ ਵੱਲੋਂ ਸਿੱਖਾਂ ਉੱਤੇ ਬਹੁਤ ਜ਼ੁਲਮ ਕੀਤਾ ਗਿਆ ਹੈ ਅਤੇ ਕਿਹਾ ਗਿਆ ਕਿ ਤੁਸੀਂ ਆਪਣੇ ਆਪ ਨੂੰ ਹਿੰਦੂ ਆਖੋ।
Last Updated : Feb 3, 2023, 8:35 PM IST