Crime in Firozpur: ਦਿਨ ਦਿਹਾੜ੍ਹੇ ਚੱਲੀਆਂ ਗੋਲੀਆਂ 'ਚ ਨੌਜਵਾਨ ਗੰਭੀਰ ਜ਼ਖ਼ਮੀ, ਸਾਹਮਣੇ ਆਈ ਸੀਸੀਟੀਵੀ - broad daylight crime
🎬 Watch Now: Feature Video
Published : Sep 9, 2023, 7:54 PM IST
ਇੱਕ ਪਾਸੇ ਸੂਬਾ ਸਰਕਾਰ ਵਲੋਂ ਕਾਨੂੰਨ ਵਿਵਸਥਾ ਸਹੀ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ ਤਾਂ ਦੂਜੇ ਪਾਸੇ ਆਏ ਦਿਨ ਕੋਈ ਨਾ ਕੋਈ ਵਾਰਦਾਤ ਸਾਹਮਣੇ ਆ ਜਾਂਦੀ ਹੈ। ਮਾਮਲਾ ਫਿਰੋਜ਼ਪੁਰ ਦੇ ਮੱਲਵਾਲ ਰੋਡ 'ਤੇ ਗੁਰੂ ਨਾਨਕ ਨਗਰ ਦੇ ਬਾਹਰ ਦਾ ਹੈ, ਜਿਥੇ ਦਿਨ ਦਿਹਾੜੇ ਤਿੰਨ ਮੋਟਰਸਾਈਕਲਾਂ 'ਤੇ ਆਏ ਛੇ ਨੌਜਵਾਨਾਂ ਵਲੋਂ ਅਮਿਤ ਕੁਮਾਰ ਨਾਮ ਦੇ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਹਮਲੇ 'ਚ ਨੌਜਵਾਨ ਹਸਪਤਾਲ 'ਚ ਜੇਰੇ ਇਲਾਜ ਹੈ। ਘਟਨਾ ਤੋਂ ਬਾਅਦ ਜਾਂਚ ਲਈ ਪੁਲਿਸ ਵੀ ਮੌਕੇ 'ਤੇ ਪੁੱਜੀ, ਜਿਸ ਨੂੰ ਲੈਕੇ ਅਧਿਕਾਰੀਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਮੁੱਢਲੀ ਤਫ਼ਤੀਸ਼ 'ਚ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਦਾਤ ਦੀ ਥਾਂ ਤੋਂ ਗੋਲੀਆਂ ਦੇ ਖੋਲ ਬਰਾਮਦ ਹੋਏ ਹਨ ਅਤੇ ਜ਼ਲਦ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇਗਾ।