ਸਿੱਖ ਜਥੇਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਇਕ ਘੰਟਾ ਰੋਜ਼ ਇਹ ਪ੍ਰਦਰਸ਼ਨ ਕੀਤਾ ਜਾਵੇਗਾ
🎬 Watch Now: Feature Video
ਬੰਦੀ ਸਿੰਘਾਂ ਦੀ ਰਿਹਾਈ (Release of captive Singhs) ਨੂੰ ਲੈ ਕੇ ਜ਼ੀਰਾ ਘੰਟਾਘਰ ਚੌਂਕ ਵਿੱਚ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਮਹਿਲਾਵਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂ ਪਿੱਪਲ ਸਿੰਘ ਨੇ ਕਿਹਾ ਕਿ ਸਰਕਾਰਾਂ ਕਾਨੂੰਨ ਨੂੰ ਦੋ ਤਰਫ਼ਾ ਵਰਤ ਰਹੀ ਹੈ ਇਕ ਪਾਸੇ ਤਾਂ ਸੌਦਾ ਸਾਧ ਨੂੰ ਬਾਰ ਬਾਰ ਪੈਰੋਲ ਦਿੱਤੀ ਜਾ ਰਹੀ ਹੈ ਜਿਸ ਉੱਤੇ ਕਈ ਗੰਭੀਰ ਇਲਜ਼ਾਮ ਲੱਗ ਚੁੱਕੇ ਹਨ ਅਤੇ ਸਜ਼ਾ ਮਿਲ ਚੁੱਕੀ ਹੈ ਅਤੇ ਦੂਜੇ ਪਾਸੇ ਬੰਦੀ ਸਿੰਘ ਜਿਨ੍ਹਾਂ ਵੱਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਗਈਆਂ ਹਨ ਉਨ੍ਹਾਂ ਨੂੰ ਰਿਹਾਅ ਤਾਂ ਕਿ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਕ ਘੰਟਾ ਰੋਜ਼ ਇਹ ਪ੍ਰਦਰਸ਼ਨ ਕੀਤਾ ਜਾਵੇਗਾ (It will be performed for one hour a day) ਜਿਸ ਨਾਲ ਸੁੱਤੇ ਹੋਏ ਲੋਕਾਂ ਨੂੰ ਜਗਾਇਆ ਜਾ ਸਕੇ।
Last Updated : Feb 3, 2023, 8:30 PM IST