ਜਰਮਨੀ ਦੀਆਂ ਸਕੀਆਂ ਭੈਣਾਂ ਪਹੁੰਚੀਆਂ ਸਿੱਧੂ ਮੂਸੇ ਵਾਲਾ ਦੀ ਹਵੇਲੀ, ਪਰਿਵਾਰ ਨੂੰ ਮਿਲ ਕੇ ਜਤਾਈ ਖੁਸ਼ੀ - ਐੱਨਆਰਆਈ ਪਰਿਵਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/24-08-2023/640-480-19343284-336-19343284-1692840214168.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Aug 24, 2023, 7:04 AM IST
ਮਾਨਸਾ ਦੇ ਪਿੰਡ ਮੂਸਾ ਵਿਖੇ ਸਿੱਧੂ ਮਰਹੂਮ ਗਾਇਕ ਮੂਸੇਵਾਲੇ ਦੇ ਮਾਤਾ-ਪਿਤਾ ਨੂੰ ਮਿਲਣ ਲਈ ਜਰਮਨੀ ਦੀਆਂ ਦੋ ਸਕੀਆਂ ਭੈਣਾਂ ਪਹੁੰਚੀਆਂ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇ ਵਾਲਾ ਦੀਆਂ ਫੈਨ ਹਨ ਅਤੇ ਉਸਦੇ ਗੀਤਾਂ ਨੂੰ ਪਿਆਰ ਕਰਦੀਆਂ ਹਨ ਤੇ ਸਿੱਧੂ ਮੂਸੇਵਾਲਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਵਹੀਕਲਾਂ ਦੇ ਨਾਲ ਤਸਵੀਰਾਂ ਵੀ ਕਰਵਾਈਆਂ। ਸਿੱਧੂ ਮੂਸੇ ਵਾਲਾ ਨੂੰ ਜਿਸ ਥਾਰ ਵਿੱਚ ਕਤਲ ਕੀਤਾ ਗਿਆ ਸੀ ਉਸ ਗੱਡੀ ਦੇ ਨਾਲ ਵੀ ਤਸਵੀਰਾਂ ਕਰਵਾਈਆਂ ਅਤੇ ਦੇਖਿਆ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਦੇ ਨਾਲ ਕਿਸ ਤਰ੍ਹਾਂ ਬੇਰਹਿਮੀ ਦੇ ਨਾਲ ਕਤਲ ਕੀਤਾ ਗਿਆ ਹੈ। ਇਸ ਦੌਰਾਨ ਇਹਨਾਂ ਕੁੜੀਆਂ ਦੇ ਨਾਲ ਐੱਨਆਰਆਈ ਪਰਿਵਾਰ ਵੀ ਆਇਆ ਹੋਇਆ ਸੀ। ਐੱਨਆਰਆਈ ਮਹਿਲਾ ਕ੍ਰਿਸ਼ਨਾ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਜਰਮਨੀ ਵਿਖੇ ਰਹਿ ਰਹੇ ਹਨ ਅਤੇ ਅੱਜ ਜੋ ਦੋ ਜਰਮਨ ਦੀਆਂ ਲੜਕੀਆਂ ਉਹਨਾਂ ਦੇ ਨਾਲ ਭਾਰਤ ਆਈਆਂ ਹਨ, ਉਹਨਾਂ ਦਾ ਸੁਪਨਾ ਸੀ ਕਿ ਉਹ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ। ਹੁਣ ਦੋਵਾਂ ਭੈਣਾਂ ਦਾ ਇਹ ਸੁਪਨਾ ਪੂਰਾ ਹੋਇਆ ਹੈ।