ਸਪੀਕਰ ਕੁਲਤਾਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਸੰਧਵਾਂ ਨੇ ਮੁਸ਼ਕਿਲਾਂ ਦੇ ਹੱਲ ਦਾ ਦਿੱਤਾ ਭਰੋਸਾ - ਪਾਣੀ ਦੀ ਮੁੱਖ ਸਮੱਸਿਆ ਨੂੰ ਹੱਲ ਕਰਨਾ ਸਾਡੀ ਪਹਿਲ
🎬 Watch Now: Feature Video
ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ (Vidhan Sabha Speaker Kultar Singh Sandhwa) ਵੱਲੋਂ ਕੋਟਕਪੂਰਾ ਦੇ ਮਿਉਂਸਪਲ ਦਫ਼ਤਰ ਵਿਖੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਿਨ੍ਹਾਂ ਦਾ ਹੱਲ ਕਰਨ ਲਈ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਨਾਲ ਹੀ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਚਿੰਤਾ ਜਾਹਰ ਕਰਦੇ ਹੋਏ ਉਸਦੇ ਹੱਲ ਲਈ ਤੁਰੰਤ ਕੋਸ਼ਿਸ਼ ਕਰਨ ਦੀ ਗੱਲ ਕਹੀ। ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਕੋਟਕਪੂਰਾ ਉਨ੍ਹਾਂ ਦਾ ਹਲਕਾ ਹੈ ਅਤੇ ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਦੀਆ ਮੁਸ਼ਕਿਲਾਂ ਸੁਣਨ ਸਬੰਧੀ ਖੁੱਲ੍ਹਾ ਦਰਬਾਰ ਲਗਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਮੁੱਖ ਸਮੱਸਿਆ ਨੂੰ ਹੱਲ ਕਰਨਾ ਸਾਡੀ ਪਹਿਲ ਰਹੇਗੀ (Solving the main problem of water is our priority) ਅਤੇ ਗਲੀਆਂ ਪੱਕੀਆਂ ਕਰਨਾ । ਉਨ੍ਹਾਂ ਕਿਹਾ ਕਿ ਸੀਵਰੇਜ਼ ਸਬੰਧੀ ਪਿਛਲੀ ਸਰਕਾਰ ਸਮੇ ਫੰਡ ਤਾਂ ਬਹੁਤ ਆਏ ਪਰ ਪਤਾ ਨਹੀ ਇਹ ਫੰਡ ਕਿਥੇ ਲਗਾਏ ਗਏ। ਉਨ੍ਹਾਂ ਕਿਹਾ ਅਸੀਂ ਆਪਣੇ ਪੱਧਰ ਉੱਤੇ ਇਹ ਕੰਮ ਮੁਕੰਮਲ ਕਰਾਂਗੇ ਭਾਵੇ ਸਾਨੂੰ ਕਿਤੋਂ ਵੀ ਫੰਡ ਲੈਕੇ ਆਉਣੇ ਪੈਣ।
Last Updated : Feb 3, 2023, 8:31 PM IST