ਸਟਰੀਟ ਲਾਈਟ ਕਰਮਚਾਰੀਆਂ ਵੱਲੋਂ ਨਗਰ ਨਿਗਮ ਅੰਮ੍ਰਿਤਸਰ ਅੱਗੇ ਰੋਸ ਪ੍ਰਦਰਸ਼ਨ - ਅੰਮ੍ਰਿਤਸਰ ਨਗਰ ਨਿਗਮ ਕਾਰਪੋਰੇਸ਼ਨ ਦਫ਼ਤਰ
🎬 Watch Now: Feature Video
ਅੰਮ੍ਰਿਤਸਰ ਨਗਰ ਨਿਗਮ ਕਾਰਪੋਰੇਸ਼ਨ ਦਫ਼ਤਰ Municipal Corporation Amritsar ਦੇ ਬਾਹਰ ਸਟਰੀਟ ਲਾਈਟ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਤੇ ਅੰਮ੍ਰਿਤਸਰ ਪ੍ਰਸ਼ਾਸਨ ਦੇ ਖ਼ਿਲਾਫ਼ Street light workers protest in Amritsar ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਸਟਰੀਟ ਲਾਈਟ ਮੁਲਾਜ਼ਮਾਂ ਨੇ ਕਿਹਾ ਕਿ ਅਸੀਂ ਪਿਛਲੇ 28 ਦਿਨਾਂ ਤੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰੇ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਿਛਲੇ 30 ਸਤੰਬਰ ਨੂੰ ਅੰਮ੍ਰਿਤਸਰ ਨਗਰ ਨਿਗਮ ਕਮਿਸ਼ਨਰ ਵੱਲੋਂ ਬਿਨਾਂ ਨੋਟਿਸ ਦਿੱਤੇ 130 ਦੇ ਕਰੀਬ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਅਸੀਂ ਲੋਕਲ ਬਾਡੀ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੂੰ ਵੀ ਮਿਲ ਚੁੱਕੇ ਹਾਂ, ਪਰ ਸਾਨੂੰ ਸਿਰਫ਼ ਲਾਰੇ ਹੀ ਦਿੱਤੇ ਜਾ ਰਹੇ ਹਨ। ਸਾਨੂੰ ਅੰਮ੍ਰਿਤਸਰ ਮੇਅਰ ਨੇ ਵੀ ਕਿਹਾ ਕਿ ਤੁਹਾਨੂੰ ਨੌਕਰੀ ਉੱਤੇ ਰੱਖ ਲਿਆ ਜਾਵੇਗਾ, ਉਨ੍ਹਾਂ ਦੇ ਦਾਅਵੇ ਝੂਠੇ ਸਾਬਤ ਹੋਏ।
Last Updated : Feb 3, 2023, 8:30 PM IST