ਨਾਜਾਇਜ਼ ਕਬਜ਼ਾ ਧਾਰੀਆਂ ਉੱਤੇ ਨਗਰ ਪੰਚਾਇਤ ਵੱਲੋਂ ਸਖ਼ਤ ਕਾਰਵਾਈ - ਨਗਰ ਪੰਚਾਇਤ ਦੇ ਈ ਓ
🎬 Watch Now: Feature Video
ਵਿਧਾਨ ਸਭਾ ਹਲਕਾ ਖੇਮਕਰਨ (Legislative Assembly Constituency Khemkaran) ਅਧੀਨ ਪੈਂਦੇ ਕਸਬਾ ਭਿੱਖੀਵਿੰਡ ਦੀ ਨਗਰ ਪੰਚਾਇਤ ਵੱਲੋਂ ਬਾਜ਼ਾਰ ਵਿਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਨਗਰ ਪੰਚਾਇਤ ਦੇ ਈ ਓ (EO of Nagar Panchayat) ਕੰਵਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਸਬਾ ਭਿੱਖੀਵਿੰਡ ਵਿਚ ਕਈ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਅੱਗੇ ਨਾਜਾਇਜ਼ ਕਬਜ਼ੇ (unlawful possession) ਕੀਤੇ ਜਾ ਰਹੇ ਹਨ ਅਤੇ ਇੱਥੋਂ ਤੱਕ ਕਿ ਕਈ ਦੁਕਾਨਦਾਰਾਂ ਨੇ ਪੱਕੇ ਤੌਰ ਉੱਤੇ ਕਬਜ਼ੇ ਕਰਨੇ ਸ਼ੁਰੂ ਕਰ ਦਿੱਤੇ ਹਨ,ਜਿਸ ਕਾਰਨ ਟਰੈਫਿਕ ਵਿੱਚ ਕਾਫ਼ੀ ਸਮੱਸਿਆ ਆ ਰਹੀ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਵੱਲੋਂ ਅੱਜ ਸਵੇਰੇ ਤੜਕਸਾਰ ਇਹ ਕਾਰਵਾਈ ਕਰਦੇ ਹੋਏ ਉਨ੍ਹਾਂ ਦੁਕਾਨਦਾਰਾਂ ਤੋਂ ਕਬਜ਼ੇ ਛੁਡਵਾਏ ਗਏ ਹਨ ।
Last Updated : Feb 3, 2023, 8:32 PM IST