ਅੰਮ੍ਰਿਤਸਰ ਦੇ ਨਿੱਜੀ ਸਕੂਲ 'ਚ ਵਿਦਿਆਰਥੀ ਦੀ ਕੁੱਟਮਾਰ - ਬੱਚਿਆਂ ਦੀ ਸੁਰਖਿਆ ਦੀ ਜ਼ਿੰਮੇਵੇਰੀ ਸਕੂਲ ਪ੍ਰਸ਼ਾਸ਼ਨ ਦੀ ਹੁੰਦੀ ਹੈ
🎬 Watch Now: Feature Video
ਮਾਮਲਾ ਅੰਮ੍ਰਿਤਸਰ ਦੇ ਥਾਣਾ ਡੀਡਵੀਜਨ ਦੇ ਅਧੀਨ ਆਉਂਦੇ ਇਲਾਕਾ ਬੀਕੇ ਦੱਤ ਗੇਟ ਦੇ ਅਰੁਣ ਰਛਮੀ ਸਕੂਲ ਦਾ ਹੈ। ਜਿੱਥੇ ਦੋ ਅਧਿਆਪਕਾਂ ਦੀ ਮੌਜੂਦਗੀ ਵਿੱਚ ਇੱਕ ਆਯੂਸ ਨਾਮ ਦੇ ਵਿਦਿਆਰਥੀ ਦੀ ਉਸਦੇ ਸਕੂਲ ਦੇ ਬੱਚਿਆਂ ਵੱਲੋਂ ਅਧਿਆਪਕ ਦੀ ਮੌਜੂਦਗੀ ਵਿੱਚ ਵਿਦਿਆਰਥੀ ਦੀ ਕੁੱਟਮਾਰ ਕੀਤੀ ਗਈ ਅਤੇ ਇਸ ਦੌਰਾਨ ਉਸ ਦੇ ਸਿਰ ਵਿੱਚ ਕੜੇ ਮਾਰ ਕੇ ਉਸ ਨੂੰ ਜ਼ਖ਼ਮੀ ਕੀਤਾ ਗਿਆ ਹੈ ਅਤੇ ਮਾਮਲਾ ਪੁਲਿਸ ਥਾਣੇ ਤੱਕ ਪਹੁੰਚ ਗਿਆ। ਇਸ ਸੰਬਧੀ ਗੱਲਬਾਤ ਕਰਦਿਆਂ ਪੀੜੀਤ ਆਯੂਸ ਅਤੇ ਉਸਦੀ ਮਾਤਾ ਨੇ ਦੱਸਿਆ ਕਿ ਉਹਨਾਂ ਦਾ ਬੇਟਾ ਅਰੁਣ ਰਛਮੀ ਸਕੂਲ ਦਾ ਵਿਦਿਆਰਥੀ ਹੈ ਅਤੇ ਉਸਨੂੰ ਸਕੂਲ ਦੇ ਹੀ ਕੁੱਝ ਲੜਕੀਆਂ ਵੱਲੋਂ ਅਧਿਆਪਕਾਂ ਦੀ ਮੌਜੂਦਗੀ ਵਿੱਚ ਕੁੱਟਮਾਰ ਕੀਤੀ ਗਈ ਹੈ। ਜਿਸਦੇ ਚੱਲਦੇ ਉਹਨਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਕੇ ਇਨਸਾਫ ਦੀ ਮੰਗ ਕੀਤੀ ਹੈ। ਇਸ ਸੰਬਧੀ ਉਹਨਾਂ ਕਿਹਾ ਕਿ ਸਕੂਲ ਵਿੱਚ ਬੱਚਿਆਂ ਦੀ ਸੁਰਖਿਆ ਦੀ ਜ਼ਿੰਮੇਵੇਰੀ ਸਕੂਲ ਪ੍ਰਸ਼ਾਸ਼ਨ ਦੀ ਹੁੰਦੀ ਹੈ ਜੋ ਆਪਣੀ ਜਿੰਮੇਵਾਰੀ ਨਹੀਂ ਨਿਭਾ ਰਹੇ। ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਅਮਲ ਵਿੱਚ ਲਿਆਂਦੀ ਜਾਵੇਗੀ।
Last Updated : Feb 3, 2023, 8:23 PM IST