thumbnail

By

Published : May 11, 2022, 4:09 PM IST

Updated : Feb 3, 2023, 8:23 PM IST

ETV Bharat / Videos

ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੋਸਟਲ ਨੰਬਰ 11 ਵਿੱਚ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਇੱਕ ਵਿਦਿਆਰਥਣ ਵੱਲੋਂ ਹੋਸਟਲ ਦੇ ਕਮਰੇ ਵਿੱਚ ਖ਼ੁਦਕੁਸ਼ੀ ਕਰ ਲਈ ਗਈ। ਵਿਦਿਆਰਥਣ ਦੀ ਸ਼ਨਾਖ਼ਤ ਰੇਨੂ ਬਾਲਾ (20) ਵਜੋਂ ਹੋਈ ਹੈ ਜੋ ਕਿ ਪਠਾਨਕੋਟ ਦੀ ਵਸਨੀਕ ਦੱਸੀ ਜਾ ਰਹੀ ਹੈ। ਵਿਦਿਆਰਥਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ "ਫੂਡ ਐਂਡ ਤਕਨੀਕ" ਦੀ ਗਰੈਜੂਏਸ਼ਨ ਕਰ ਰਹੀ ਸੀ। ਅੱਜ ਸ਼ਾਮ ਨੂੰ ਹੀ ਉਸ ਵੱਲੋਂ ਖੁਦਕੁਸ਼ੀ ਕਰਨ ਸਬੰਧੀ ਜਾਣਕਾਰੀ ਮਿਲੀ। ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਹੋਸਟਲ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਇਸ ਦੌਰਾਨ ਮੌਕੇ ਉੱਤੇ ਪਹੁੰਚੇ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਟੈਕ ਦੀ ਵਿਦਿਆਰਥਣ ਰੇਨੂੰ ਬਾਲਾ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ। ਵਿਦਿਆਰਥਣ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਸੰਬੰਧੀ ਪੁਲਿਸ ਨੇ ਤਫਤੀਸ਼ ਕਰਨ ਦੀ ਗੱਲ ਕਹੀ ਹੈ।
Last Updated : Feb 3, 2023, 8:23 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.