ਅਧਿਆਪਕ ਨੇ ਫੋਨ ਚਲਾਉਣ ਤੋਂ ਰੋਕਿਆ ਤਾਂ ਵਿਦਿਆਰਥੀਆਂ ਨੇ ਕੀਤਾ ਇਹ ਕਾਰਾ ! - ਮੋਟਰਸਾਈਕਲ ਸਵਾਰ ਵਿਦਿਆਰਥੀਆਂ
🎬 Watch Now: Feature Video
ਜ਼ਿਲ੍ਹਾ ਫਿਰੋਜ਼ਪੁਰ ਦੇ ਨਾਲ ਲੱਗਦੇ ਪਿੰਡ ਸ਼ਾਹ ਅਬੂ ਬਕਰ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਇੱਕ ਇੱਕ ਮਹਿਲਾ ਅਧਿਆਪਕ ਨੇ ਵਿਦਿਆਰਥੀਆਂ ਨੂੰ ਫੋਨ ਚਲਾਉਣ ਤੋਂ ਰੋਕ ਦਿੱਤਾ। ਇਸ ਤੋਂ ਮਗਰੋਂ ਜਦੋਂ ਸਕੂਲ ਵਿੱਚੋਂ ਛੁੱਟੀ ਹੋਈ ਤਾਂ ਮਹਿਲਾ ਅਧਿਆਪਕ ਆਪਣੇ ਘਰ ਜਾ ਰਹੀ ਸੀ ਤਾਂ ਰਸਤੇ ਵਿੱਚ 2 ਮੋਟਰਸਾਈਕਲ ਸਵਾਰ ਵਿਦਿਆਰਥੀਆਂ ਨੇ ਤਲਵਾਰ ਨਾਲ ਅਧਿਆਪਕ ’ਤੇ ਹਮਲਾ ਕਰ ਦਿੱਤਾ ਅਤੇ ਉੱਥੋਂ ਮੋਟਰਸਾਇਕਲ ਉੱਤੇ ਫਰਾਰ ਹੋ ਗਏ। ਇਸ ਤੋਂ ਮਗਰੋਂ ਅਧਿਆਪਕਾਂ ਜ਼ਖਮੀ ਹਾਲਤ ਵਿੱਚ ਆਪਣੇ ਘਰ ਪਹੁੰਚੀ ਤੇ ਪੂਰੀ ਘਟਨਾ ਆਪਣੇ ਪਤੀ ਨੂੰ ਦੱਸੀ ਅਤੇ ਥਾਣੇ ਵਿੱਚ ਮਾਮਲਾ ਦਰਜ ਕਰਵਾਇਆ ਗਿਆ। ਸਕੂਲ 'ਚ ਜਾਂਚ ਕਰਨ ਪਹੁੰਚੇ ਉਕਤ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਹੈ, ਜਿਸ 'ਤੇ ਅਸੀਂ ਜਾਂਚ ਕਰ ਰਹੇ ਹਾਂ।
Last Updated : Feb 3, 2023, 8:34 PM IST