ਸੰਘਣੀ ਧੁੰਦ ਕਾਰਨ ਦਰਦਨਾ ਸੜਕ ਹਾਦਸਾ, ਇੱਕ ਨੌਜਵਾਨ ਦੀ ਮੌਤ - sultanpur lodhi dalla marg accident
🎬 Watch Now: Feature Video
Published : Jan 17, 2024, 9:05 PM IST
ਕਪੂਰਥਲਾ: ਪੰਜਾਬ ਅੰਦਰ ਧੁੰਦ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਆਏ ਦਿਨ ਇਹ ਧੁੰਦ ਸੜਕੀ ਹਾਦਸਿਆਂ ਦਾ ਵੱਡਾ ਕਾਰਨ ਬਣ ਰਹੀ ਹੈ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਡੱਲਾ ਮਾਰਗ 'ਤੇ ਵਾਪਰੇ ਇੱਕ ਸੜਕ ਹਾਦਸੇ ਦੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪੈਦਲ ਜਾ ਰਿਹਾ ਸੀ ਅਤੇ ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਕੇ ਦਰੜ ਦਿੱਤਾ। ਜਿਸ ਮਗਰੋਂ ਨੌਜਵਾਨ ਨੇ ਦਮ ਤੋੜ ਦਿੱਤਾ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਜਾਂਚ ਆਰੰਭ ਦਿੱਤੀ ਹੈ। ਫਿਲਹਾਲ ਨੌਜਵਾਨ ਦੀ ਸ਼ਨਾਖਤ ਅਜੇ ਨਹੀਂ ਹੋ ਸਕੀ ਹੈ।