ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ, ਖਾਲਸਾਈ ਜਾਹੋ-ਜਲਾਲ ਦੇ ਵੇਖਣ ਨੂੰ ਮਿਲੇ ਅਨੇਕਾਂ ਰੰਗ - ਅਲੌਕਿਕ ਨਗਰ ਕੀਰ
🎬 Watch Now: Feature Video
Published : Jan 17, 2024, 3:34 PM IST
ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸਥਾਨਕ ਮੁਹੱਲਾ ਸਿੱਖਾਂ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਪੂਰੇ ਖਾਲਸਾਈ ਜਾਹੋ-ਜਲਾਲ ਅਤੇ ਅਥਾਹ ਸ਼ਰਧਾ ਨਾਲ ਸੰਗਤ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਲਵਾਈ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਤੇ ਪੰਜ ਪਿਆਰਿਆਂ ਦੀ ਪ੍ਰਧਾਨਗੀ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ ਮੁਹੱਲਾ ਸਿੱਖ ਤੋਂ ਆਰੰਭ ਹੋਇਆ। ਇਹ ਨਗਰ ਕੀਰਤਨ ਮੁਹੱਲਾ ਸਿੱਖਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਰਸਤਿਆਂ ਜਿਵੇਂ ਪੁਰਾਣੀ ਦਾਣਾ ਮੰਡੀ, ਰੇਲਵੇ ਰੋਡ, ਸਦਰ ਬਜ਼ਾਰ, ਚੌਕ ਚੇਲੀਆ, ਥਾਣਾ ਰੋਡ, ਆਰੀਆ ਸਮਾਜ ਚੌਕ, ਮੁਹੱਲਾ ਅਰੋੜਾ ਰਸਤਾ ਆਦਿ ਤੋਂ ਹੁੰਦਾ ਹੋਇਆ ਵੱਖ-ਵੱਖ ਥਾਵਾਂ 'ਤੇ ਪਹੁੰਚਿਆ। ਗੁਰਦੁਆਰਾ ਸਿੰਘ ਸਭਾ ਦੇ ਦਰਸ਼ਨ ਕਰਨ ਉਪਰੰਤ ਮੁਹੱਲਾ ਸਿੱਖਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸਮਾਪਤੀ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਮੂਹ ਨੇ ਇਲਾਕਾ ਨਿਵਾਸੀਆਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਖਾਲਸਾ ਪੰਥ ਦੇ ਸਿਰਜਣਹਾਰ ਅਤੇ ਮਾਨਵਤਾ ਦੇ ਸਿਧਾਂਤਾਂ ਦੇ ਧਾਰਨੀ ਸਨ। ਅਧਿਕਾਰ ਅਤੇ ਧਾਰਮਿਕ ਅਜ਼ਾਦੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਜੀਵਨ ਸਫਲ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਪਰਿਵਾਰ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।