ਤਰਨਤਾਰਨ ਨੈਸ਼ਨਲ ਹਾਈਵੇਅ 'ਤੇ ਬੱਸ ਅਤੇ ਟਰੱਕ ਦੀ ਟੱਕਰ, 1 ਦੀ ਮੌਤ, 6 ਜ਼ਖਮੀ
🎬 Watch Now: Feature Video
Published : Dec 27, 2023, 6:34 PM IST
ਤਰਨਤਾਰਨ: ਤਰਨਤਾਰਨ ਨੈਸ਼ਨਲ ਹਾਈਵੇਅ 54 ਠੱਠੀਆਂ ਮਹੰਤਾਂ ਵਿਖੇ ਨਿਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 6 ਸਵਾਰੀਆਂ ਜ਼ਖਮੀ ਹੋਈਆਂ ਹਨ। ਇਸ ਮੌਕੇ ਚਸ਼ਮਦੀਦ ਨੇ ਦੱਸਿਆ ਕਿ ਬੱਸ ਅੰਮ੍ਰਿਤਸਰ ਤੋਂ ਫਿਰੋਜ਼ਪੁਰ ਜਾ ਰਹੀ ਸੀ ਅਤੇ ਖਾਦ ਦੇ ਭਰੇ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਧਰ ਜਾਂਚ ਅਧਿਕਾਰੀ ਨੇ ਆਖਿਆ ਕਿ ਬੱਸ ਦੀ ਖੜ੍ਹੇ ਟਰੱਕ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਅਧਿਕਾਰੀ ਨੇ ਆਖਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਪੁਲਿਸ ਵੱਲੋਂ ਮਾਮਲਾ ਦਰਕ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।