ਨਸ਼ਾ ਵੇਚੇ ਜਾਣ ਨੂੰ ਲੈ ਕੇ ਸਥਾਨਕ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਉੱਤੇ ਚੁੱਕੇ ਇਹ ਸਵਾਲ - ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ
🎬 Watch Now: Feature Video
ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਖਡੂਰ ਸਾਹਿਬ ਦੇ ਬਾਜ਼ਾਰ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਇਕੱਠਾ ਕੀਤਾ ਗਿਆ। ਇਸ ਬਾਅਦ ਬਾਜਾਰ ਰੋਸ ਮਾਰਚ ਕਰਦਿਆ ਪੁਲਿਸ ਠਾਣੇ ਸ੍ਰੀ ਗੋਇੰਦਵਾਲ ਸਾਹਿਬ ਦੇ ਗੇਟ ਅੱਗੇ ਫਿਰ ਫਤਿਆਬਾਦ ਤੱਕ ਮਾਰਚ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਏ ਗਏ। ਪੰਜਾਬ ਦੀ ਨਵੀ ਬਣੀ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਅਦਾ, ਨਸ਼ਾ ਬੰਦ ਕਰਨ ਦਾ ਵਾਅਦਾ ਕੀਤਾ, ਪਰ ਸਰਕਾਰ ਬਣੀ ਨੂੰ ਕਾਫੀ ਮਹੀਨੇ ਬੀਤਣ ਦੇ ਬਾਵਜੂਦ ਵੀ ਕੋਈ ਵਾਅਦਾ ਪੂਰਾ ਨਹੀ ਕੀਤਾ। ਇਸ ਤੋਂ ਇਲਾਵਾ ਨਸ਼ਾ ਵੇਚੇ ਜਾਣ ਨੂੰ ਲੈ ਕੇ ਸਥਾਨਕ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਨੂੰ ਘੇਰੇ ਵਿੱਚ ਲਿਆ। Tarn Taran drugs smugglers
Last Updated : Feb 3, 2023, 8:32 PM IST