ਕਿਸਾਨਾਂ ਨੇ ਸਾੜਿਆ ਮੁੱਖ ਮੰਤਰੀ ਦਾ ਪੁਤਲਾ - farmers of Moga burnt the effigy
🎬 Watch Now: Feature Video
ਮੋਗਾ ਸੰਯੁਕਤ ਕਿਸਾਨ ਮੋਰਚਾ ਗੈਰਜਨੀਤਿਕ ਦੀ ਕਾਲ ਉਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਵਆਦਾ ਖਿਲਾਫੀ ਦੇ ਵਿਰੁੱਧ DC ਦਫ਼ਤਰ ਮੂਹਰੇ ਧਰਨਾ ਲਗਾ ਕੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਉਹਨਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਰੱਖੀ ਗਈ ਸੀ ਅਤੇ ਉਹ ਮੀਟਿੰਗ ਬੇਸਿੱਟਾ ਹੀ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਬਿਆਨ ਦਿੱਤਾ ਗਿਆ ਸੀ ਉਸ ਬਿਆਨ ਦੀ ਸਾਡੇ ਕੋਲੋਂ ਮੁਆਫੀ ਮੰਗੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅਤੇ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਹ ਵੀ ਧਰਨਿਆਂ ਵਿੱਚੋਂ ਹੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨਦੇ ਉਦੋਂ ਤੱਕ ਧਰਨੇ-ਮੁਜ਼ਾਹਰੇ ਇਸੇ ਤਰ੍ਹਾਂ ਹੀ ਜਾਰੀ ਰਹਿਣਗੇ।
Last Updated : Feb 3, 2023, 8:33 PM IST