Prisoner escaped from police custody: ਤਰਨ ਤਾਰਨ ਦੇ ਸਿਵਲ ਹਸਪਤਾਲ ਤੋਂ ਹਵਾਲਾਤੀ ਹੋਇਆ ਫਰਾਰ, ਜੇਲ੍ਹ 'ਚ ਕੱਟ ਰਿਹਾ ਸੀ ਕਤਲ ਕੇਸ ਦੀ ਸਜ਼ਾ - Tarn Taran civil hospital
🎬 Watch Now: Feature Video
Published : Sep 5, 2023, 7:22 AM IST
ਤਰਨ ਤਾਰਨ ਦੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹਵਾਲਾਤੀ ਨੂੰ ਜਦੋਂ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ (Tarn Taran civil hospital ) ਵਿਖੇ ਭਰਤੀ ਕਰਵਾਇਆ ਗਿਆ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਹੈ। ਇਸ ਹਵਾਲਾਤੀ ਦੀ ਪਹਿਚਾਣ ਗਗਨਦੀਪ ਸਿੰਘ ਵਾਸੀ ਭਿਖੀਵਿੰਡ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਹਵਾਲਾਤੀ ਗੋਇੰਦਵਾਲ ਜੇਲ੍ਹ ਵਿੱਚ ਕਤਲ ਦੇ ਮੁਕੱਦਮੇ ਨੂੰ ਲੈਕੇ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਹਵਾਲਾਤੀ ਨੂੰ ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ ਸਾਹਮਣੇ ਆਈ ਸੀ ਜਿਸ ਨੂੰ ਲੈਕੇ ਕੇ ਕੁੱਝ ਦਿਨ ਪਹਿਲਾਂ ਹੀ ਇਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਭਰਤੀ ਕਰਵਾਇਆ ਗਿਆ ਅਤੇ ਉਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਹੈ। (Prisoner escaped from police custody)