Fire On Policeman In Amritsar: ਪੁਲਿਸ ਮੁਲਾਜ਼ਮ ‘ਤੇ ਮੋਟਰਸਾਇਕਲ ਸਵਾਰ 3 ਅਣਪਛਾਤੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ - Amritsar news
🎬 Watch Now: Feature Video
Published : Oct 8, 2023, 10:04 AM IST
ਅੰਮ੍ਰਿਤਸਰ: ਗੁਰੂ ਨਗਰੀ ਤੋਂ ਪਿੰਡ ਕਾਲੇ ਘਨੂਪੁਰ ਵਿਖੇ ਵੀਰਵਾਰ ਦੇਰ ਰਾਤ ਡਿਊਟੀ ਤੋਂ ਘਰ ਪਰਤ ਰਹੇ ਪੁਲਿਸ ਮੁਲਾਜ਼ਮ ‘ਤੇ ਮੋਟਰਸਾਇਕਲ ਸਵਾਰ 3 ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ 25 ਸਾਲਾ ਵਰੁਣ ਸ਼ਰਮਾ ਵਾਸੀ ਕਾਲੇ ਘਣੂੰਪੁਰ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਹੈ ਅਤੇ ਮਕਬੂਲਪੁਰਾ ਥਾਣੇ ਵਿੱਚ ਨੌਕਰੀ ਕਰਦਾ ਹੈ। ਉਹ ਵੀਰਵਾਰ ਦੇਰ ਰਾਤ 12 ਵਜੇ ਆਪਣੇ ਦੋਸਤ ਨਾਲ ਐਕਟਿਵਾ ਨੰਬਰ ਪੀਬੀ 02 ਡੀਸੀ 1228 ’ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਕਾਲੇ ਘਨੂੰਪੁਰ ਪੁਰਾਣੇ ਮਹਿਲ ਨੇੜੇ ਪੁੱਜਾ ਤਾਂ ਉਸ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਇਕਲ ਸਵਾਰ 3 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਨ੍ਹਾਂ 'ਤੇ ਪਿਸਤੌਲ ਨਾਲ ਫਾਇਰ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਤੁਰੰਤ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਅਤੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਇੰਚਾਰਜ ਘਣੂੰਪੁਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹੌਲਦਾਰ ਦੀ ਸ਼ਿਕਾਇਤ ’ਤੇ ਬਿਆਨ ਦਰਜ ਕਰਕੇ 3 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।