ਅਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ, 8 ਜਖ਼ਮੀ - ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ
🎬 Watch Now: Feature Video
ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਸਰਹਿੰਦ ਵਿਖੇ ਸੜਕਾਂ 'ਤੇ ਅਵਾਰਾ ਪਸ਼ੂਆਂ ਕਾਰਨ ਵਾਪਰੇ ਇਕ ਸੜਕ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ 8 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਗੰਭੀਰ ਰੂਪ ਵਿਚ ਜ਼ਖਮੀ ਹੋਏ ਇਕ ਵਿਅਕਤੀ ਨੂੰ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਅਤੇ ਸੱਤ ਵਿਅਕਤੀਆਂ ਨੂੰ ਪੰਚਕੂਲਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਫਤਿਹਗੜ੍ਹ ਸਾਹਿਬ ਸੁਖਬੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂ ਗੱਡੀ ਦੇ ਅੱਗੇ ਆ ਜਾਣ ਕਾਰਨ ਵਾਪਰਿਆ, ਜਦਕਿ ਇਸ ਤੋਂ ਹੋਰ ਪਿੱਛੋਂ ਇੱਕ ਆ ਰਹੀ ਗੱਡੀ ਹਾਦਸਾਗ੍ਰਸਤ ਗੱਡੀ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਇਕ ਢਾਈ ਸਾਲਾ ਬੱਚੇ ਅਤੇ ਇਕ ਸਾਢੇ ਚਾਰ ਸਾਲ ਦੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਤੇ ਜ਼ਖ਼ਮੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਨਿਵਾਸੀ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਪਰਿਵਾਰ ਮਾਤਾ ਵੈਸ਼ਨੋਦੇਵੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਸਹਾਰਨਪੁਰ ਨੂੰ ਜਾ ਰਹੇ ਸਨ।
Last Updated : Feb 3, 2023, 8:30 PM IST