ਦੇਖਦੇ ਹੀ ਦੇਖਦੇ ਅੱਗ ਦਾ ਗੋਲਾ ਬਣੀ ਬੱਸ, 2 ਮੌਤਾਂ ! - Road accident in bathinda
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16985868-thumbnail-3x2-nmai.jpg)
ਬਠਿੰਡਾ ਵਿਖੇ ਸੰਗਤ ਮੰਡੀ ਦੇ ਪਿੰਡ ਗੁਰਥੜੀ ਨੇੜੇ ਐਤਵਾਰ ਦੇਰ ਰਾਤ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਤੋਂ ਬਾਅਦ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਕਾਰਨ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀ ਅੱਗ ਦੀ ਲਪੇਟ 'ਚ ਆ ਕੇ ਜ਼ਿੰਦਾ ਸੜ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਦੌਰਾਨ ਬੱਸ 'ਚ ਕੋਈ ਸਵਾਰ ਨਹੀਂ ਸੀ, ਡਰਾਈਵਰ ਅਤੇ ਕੰਡਕਟਰ ਮੌਕੇ ਉੱਤੇ ਉੱਥੋਂ ਭੱਜ ਗਏ। ਹਾਦਸੇ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ। ਪੁਲਿਸ ਅਤੇ ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਘਟਨਾ ਕਿਵੇਂ ਵਾਪਰੀ ਹੈ।
Last Updated : Feb 3, 2023, 8:33 PM IST