Shots fired at shop of travel agent: ਬਟਾਲਾ ਵਿੱਚ ਮੋਟਰਸਾਈਕਲ ਸਵਾਰ ਦੋ ਅਣਪਛਾਤਿਆਂ ਨੇ ਟਰੈਵਲ ਏਜੰਟ ਦੀ ਬੰਦ ਦੁਕਾਨ 'ਤੇ ਚਲਾਈਆਂ ਗੋਲੀਆਂ - ਕਸਬਾ ਕੋਟਲੀ ਸੂਰਤ ਮੱਲੀ
🎬 Watch Now: Feature Video
Published : Oct 29, 2023, 11:24 AM IST
ਗੁਰਦਾਸਪੁਰ ਦੇ ਕਸਬਾ ਕੋਟਲੀ ਸੂਰਤ ਮੱਲੀ ਵਿੱਚ ਇਕ ਟਰੈਵਲ ਏਜੰਟ ਤਰਨਜੀਤ ਸਿੰਘ ਦੀ ਬੰਦ ਦੁਕਾਨ 'ਤੇ ਦੇਰ ਸ਼ਾਮ ਮੋਟਰਸਾਈਕਲ ਸਵਾਰ ਅਣਪਛਾਤੇ 2 ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਧਰ ਇਸ ਵਾਰਦਾਤ ਤੋਂ ਬਾਅਦ ਟਰੈਵਲ ਏਜੰਟ ਦੇ ਪਰਿਵਾਰ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਕੋਟਲੀ ਸੂਰਤ ਮੱਲੀ ਵਿਖੇ ਦੇਰ ਸ਼ਾਮ ਇਕ ਟਰੈਵਲ ਏਜੰਟ ਦੀ ਬੰਦ ਦੁਕਾਨ 'ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਹਮਲਾਵਾਰ ਗੋਲੀ ਚਲਾ ਕੇ ਫ਼ਰਾਰ ਹੋ ਗਏ ਪਰ ਜਾਨੀ ਨੁਕਸਾਨ ਤੋਂ ਬਚਾਅ ਹੈ। ਉਨ੍ਹਾਂ ਕਿਹਾ ਕਿ ਇਹ ਗੋਲੀਆਂ ਕਿਉਂ ਚਲਾਈਆਂ ਹਨ, ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤ ਦੇ ਬਿਆਨ ਲੈਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।