ਫਿਰੌਤੀ ਦੀ ਮੰਗ ਕਰ ਰਹੇ ਅਣਪਛਾਤਿਆਂ ਨੇ NRI ਪਰਿਵਾਰ ਦੇ ਘਰ 'ਤੇ ਕੀਤੀ ਫਾਇਰਿੰਗ - kapurthala police
🎬 Watch Now: Feature Video
Published : Dec 30, 2023, 10:21 AM IST
ਕਪੂਰਥਲਾ ਦੇ ਪਿੰਡ ਕੋਕਲਪੁਰ ਦੇ ਇੱਕ ਐਨਆਰਆਈ ਪਰਿਵਾਰ 'ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਰਅਸਲ ਇਸ ਪਰਿਵਾਰ ਨੂੰ ਪਹਿਲਾਂ ਨਵੰਬਰ ਮਹੀਨੇ ਵਿੱਚ ਇੱਕ ਵਟਸਐਪ ਕਾਲ ਰਾਹੀਂ ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜਿਸ ਸਬੰਧੀ ਪੁਲਿਸ ਨੇ 14 ਨਵੰਬਰ ਨੂੰ ਥਾਣਾ ਸਦਰ ਵਿੱਚ ਕਾਰਵਾਈ ਕਰਦਿਆਂ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ ਅਤੇ ਉਸ ਤੋਂ ਬਾਅਦ ਇਸ ਮਾਮਲੇ 'ਚ ਪਰਿਵਾਰ ਨੂੰ ਪੁਲਿਸ ਵੱਲੋਂ ਸੁਰੱਖਿਆ ਵੀ ਦਿੱਤੀ ਗਈ ਸੀ। ਪਰ ਹੁਣ ਇਸ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਦਰਅਸਲ ਇਸ ਪਰਿਵਾਰ ਦੇ ਮੈਂਬਰਾਂ ਪੁਲਿਸ ਨੂੰ ਮੁੜ ਸੂਚਨਾ ਦਿੱਤੀ ਕਿ ਉਹਨਾਂ ਉੱਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਤਹਿਤ ਘਰ ਉੱਤੇ ਫਾਇਰਿੰਗ ਕੀਤੀ ਗਈ ਹੈ। ਉਥੇ ਹੀ ਇਸ ਮਾਮਲੇ 'ਤੇ ਏਡੀਜੀ ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਆਪ ਦਖਲ ਦਿੰਦਿਆਂ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਿੰਨਾਂ ਮੁਲਜ਼ਮਾਂ ਵੱਲੋਂ ਇਸ ਘਟਨਾਂ ਨੂੰ ਅੰਜਾਮ ਦਿੱਤਾ ਗਿਆ ਹੈ ਉਹਨਾਂ ਨੂੰ ਕਾਬੂ ਕੀਤਾ ਜਾਵੇਗਾ। ਜਦਕਿ ਪਰਿਵਾਰ ਇਸ ਪੂਰੇ ਮਾਮਲੇ 'ਚ ਅਜੇ ਤੱਕ ਚੁੱਪ ਹੈ।