ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਸਬ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ
🎬 Watch Now: Feature Video
ਬਠਿੰਡਾ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ (29 ਦਸੰਬਰ) ਨੂੰ ਥਾਣਾ ਮੌੜ ਜਿਲ੍ਹਾਂ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ ਬਲਜੀਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਵਾਸੀ ਪ੍ਰਤਾਪ ਨਗਰ, ਬਠਿੰਡਾ ਸ਼ਹਿਰ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਇਲਜ਼ਾਮ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨੂੰ ਇੱਕ ਪੁਲਿਸ ਸ਼ਿਕਾਇਤ ਦੀ ਜਾਂਚ ਦੇ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਪੁਲਿਸ ਮੁਲਾਜ਼ਮ ਨੇ ਸਵੇਰੇ ਉਸ ਤੋਂ 20 ਹਜ਼ਾਰ ਰੁਪਏ ਲੈ ਲਏ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਰਾਕੇਸ਼ ਕੁਮਾਰ ਨੇ ਰਿਸ਼ਵਤ ਦੀ ਇਹ ਰਕਮ ਦੇਣ ਵੇਲੇ ਸਬੂਤ ਵਜੋਂ ਸਾਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ। ਇਸ ਸੰਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Last Updated : Feb 3, 2023, 8:37 PM IST