ਕਨ੍ਹੱਈਆ ਲਾਲ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਡੀਸੀ ਦਫ਼ਤਰ ਅੱਗੇ ਕੀਤਾ ਗਿਆ ਪ੍ਰਦਰਸ਼ਨ - ਮਦਰਸਾ ਸਿੱਖਿਆ
🎬 Watch Now: Feature Video
ਰਾਜਸਥਾਨ ਦੇ ਉਦੈਪੁਰ ਵਿੱਚ ਹੋਈ ਕਨ੍ਹੱਈਆ ਲਾਲ ਦੀ ਕਤਲ ਕਰਨ ਵਾਲੇ ਮੁਲਜ਼ਮਾਂ ਦੇ ਖ਼ਿਲਾਫ਼ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬੀਜੇਪੀ ਵੱਲੋਂ ਫਤਿਹਗੜ੍ਹ ਸਾਹਿਬ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਸਰਹਿੰਦ ਦੇ ਪ੍ਰਧਾਨ ਸ਼ਸ਼ੀ ਉੱਪਲ ਅਤੇ ਬੀਜੇਪੀ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਪਰਦੀਪ ਗਰਗ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਾਜਸਥਾਨ ਦੀ ਗਹਿਲੋਤ ਸਰਕਾਰ ਨੂੰ ਭੰਗ ਕੀਤਾ ਜਾਵੇ। ਕਨ੍ਹੱਈਆ ਲਾਲ ਦੀ ਹੱਤਿਆ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫਾਂਸੀ ਉੱਤੇ ਲਟਕਾਇਆ ਜਾਵੇ ਅਤੇ ਦੇਸ਼ ਵਿੱਚ ਕੱਟੜਤਾ ਫੈਲਾ ਰਹੇ ਮਦਰਸਾ ਸਿੱਖਿਆ ਉੱਤੇ ਪਾਬੰਦੀ ਲਾਈ ਜਾਵੇ। ਦੇਸ਼ ਵਿੱਚ ਸਮਾਨ ਨਾਗਰਿਕ ਕਾਨੂੰਨ ਲਾਗੂ ਕੀਤਾ ਜਾਵੇ ਅਤੇ ਇਸ ਦਰਿੰਦਗੀ ਭਰੀ ਹੱਤਿਆ ਦੀ ਸਖ਼ਤ ਸਬਦਾਂ ਵਿੱਚ ਨਿੰਦਾ ਕੀਤੀ ਅਤੇ ਰਾਜਸਥਾਨ ਕਾਂਗਰਸ ਸਰਕਾਰ ਦੀ ਨਿੰਦਾ ਕੀਤੀ। ਬਾਅਦ ਵਿੱਚ ਰੋਡ ਜਾਮ ਕਰਕੇ ਮੁਲਜ਼ਮਾਂ ਦਾ ਪੁਤਲਾ ਵੀ ਫੂਕਿਆ ਗਿਆ। ਬਾਅਦ ਵਿੱਚ ਮੈਡਮ ਏਡੀਸੀ, ਫਤਿਹਗੜ੍ਹ ਸਾਹਿਬ ਨੂੰ ਕਾਤਲਾਂ ਨੂੰ ਫਾਂਸੀ ਦੇਣ ਸਬੰਧੀ ਮੈਮੋਰੰਡਮ ਵੀ ਦਿੱਤਾ ਗਿਆ।
Last Updated : Feb 3, 2023, 8:24 PM IST