ਬਿਆਸ ਦਰਿਆ ਦੇ ਪਾਣੀ ਨੇ ਇੱਕ ਵਾਰ ਫਿਰ ਮਚਾਈ ਤਬਾਹੀ, ਕਿਸਾਨਾਂ ਨੇ ਸੂਬਾ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ - The water of Beas river ruined crops
🎬 Watch Now: Feature Video
Published : Dec 9, 2023, 4:08 PM IST
ਤਰਨ ਤਾਰਨ : ਪੰਜਾਬ ਵਿੱਚ ਹਰ ਵਾਰ ਕਿਸਾਨਾਂ ਉੱਤੇ ਕੋਈ ਨਾ ਕੋਈ ਮਾਰ ਵਗਦੀ ਹੈ ਕਿ ਉਹਨਾਂ ਦੀ ਫਸਲਾਂ ਨੂੰ ਪ੍ਰਭਾਵਿਤ ਕਰਦੀ ਹੈ। ਅਜਿਹਾ ਹੀ ਮਾਮਲਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ ਬਿਆਸ ਦਰਿਆ ਦੇ ਪਾਣੀ ਨੇ ਅਜਿਹੀ ਤਬਾਹੀ ਮਚਾਈ ਹੈ ਕਿ ਨੇੜੇ ਵਾਲੇ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ। ਤਰਨ ਤਾਰਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚੋਂ ਪਿੰਜ ਮੁੰਡਾ, ਜੌਹਲ, ਭੈਲ, ਧੁੰਨ ਅਤੇ ਹੋਰ ਕਈ ਪਿੰਡਾਂ ਦੇ ਵਿੱਚ ਬਿਆਸ ਦਰਿਆ ਦਾ ਪਾਣੀ ਵੜਨ ਕਾਰਨ ਫਸਲਾਂ ਤਬਾਹ ਹੋ ਗਈਆਂ ਹਨ ਤੇ ਕਈ ਲੋਕ ਬੇਘਰ ਵੀ ਹੋ ਗਏ ਹਨ। ਕਿਸਾਨਾਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਵੀ ਦਰਿਆ ਨੇ ਤਬਾਹੀ ਮਚਾਈ ਸੀ ਤੇ ਹੁਣ ਫਿਰ ਸਾਡੇ ਉੱਤੇ ਮਾਰ ਪਈ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।