ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਸਦਮੇ 'ਚ ਪਰਿਵਾਰ - ਕੈਨੇਡਾ ਚ ਪੰਜਾਬੀ ਦੀ ਮੌਤ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/03-01-2024/640-480-20416335-886-20416335-1704250369039.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jan 3, 2024, 8:37 AM IST
ਹੁਸ਼ਿਆਰਪੁਰ: ਵਿਦੇਸ਼ ਨੂੰ ਨੌਜਵਾਨ ਜਾਂਦੇ ਤਾਂ ਚੰਗੇ ਭਵਿੱਖ ਲਈ ਹੈ ਪਰ ਉਥੇ ਕਿਸੇ ਅਣਹੋਣੀ ਦਾ ਸ਼ਿਕਾਰ ਹੋ ਜਾਂਦੇ ਹਨ। ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਤੋਂ ਸਾਹਮਣੇ ਆਇਆ ਹੈ, ਜਿਥੇ ਚਾਰ ਸਾਲ ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਰਾਜਾ ਅੰਮ੍ਰਿਤ ਸਿੰਘ ਨਾਮ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਉਥੇ ਹੀ ਮੌਤ ਹੋ ਗਈ। ਉਧਰ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਸਦਮੇ 'ਚ ਹੈ ਤੇ ਸਰਕਾਰਾਂ ਤੋਂ ਮਦਦ ਦੀ ਅਪੀਲ ਕਰ ਰਿਹਾ ਹੈ। ਉਥੇ ਹੀ ਇਲਾਕੇ 'ਚ ਵੀ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਚਾਰ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ ਤੇ ਉਥੇ ਕੰਮ ਕਰਨ ਦੇ ਨਾਲ-ਨਾਲ ਪਾਇਲਟ ਦੀ ਟ੍ਰੇਨਿੰਗ ਲੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਵਿਦੇਸ਼ ਤੋਂ ਫੋਨ ਆਉਣ ਤੋਂ ਬਾਅਦ ਹੀ ਨੌਜਵਾਨ ਦੀ ਮੌਤ ਦੀ ਖ਼ਬਰ ਉਨ੍ਹਾਂ ਨੂੰ ਮਿਲੀ।