ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ - Amritsar UPDATE IN PUNJBAI
🎬 Watch Now: Feature Video

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਬੀਤੀ ਦੇਰ ਸ਼ਾਮ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਦਾ ਨਾਮ ਪਰਮਜੀਤ ਦੱਸਿਆ ਜਾ ਰਿਹਾ ਹੈ ਜੋ ਕਿ JCB ਮਸ਼ੀਨ ਚਲਾਉਣ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਭਰਾ ਅਨੁਸਾਰ ਇੱਕ ਫੋਨ ਆਇਆ ਸੀ ਕਿ ਫੋਨ ਕਰਨ ਵਾਲਾ ਕਿਹਾ ਰਿਹਾ ਸੀ ਕਿ ਉਨ੍ਹਾਂ ਨੇ ਇੱਕ ਬੈਸਮੇੰਟ ਬਣਵਾਉਣੀ ਹੈ। ਜਿਸਨੂੰ ਲੈ ਕੇ ਉਹ ਜਗਹ ਵੇਖ ਲਵੇ ਜਦੋਂ ਉਹ ਪਤੇ 'ਤੇ ਪਹੁੰਚਿਆ ਤਾਂ ਉੱਥੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨ ਸਨ ਜਿਨ੍ਹਾਂ ਨੇ ਨੌਜਵਾਨ ਨੂੰ ਵੱਢਣਾ ਸ਼ੁਰੂ ਕਰ ਦਿੱਤਾ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਸੀ। ਪਤਾ ਨਹੀਂ ਕਿਉਂ ਪਰਮਜੀਤ ਦਾ ਇਸ ਤਰ੍ਹਾਂ ਕਤਲ ਕੀਤਾ ਗਿਆ। ਉਹ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾ ਰਹੇ ਹਨ। ਦੂਜੇ ਪਾਸੇ ਮੌਕੇ ਉਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਜਦ ਕਿ ਉਨ੍ਹਾਂ ਕਿਹਾ ਹੈ ਕਿ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:33 PM IST