ਸਕੂਲ ਦੇ ਬਾਹਰ ਕੁੜੀਆਂ ਨੂੰ ਛੇੜਨ ਵਾਲੇ ਨੌਜਵਾਨਾਂ ਦੀ ਛਿੱਤਰਪਰੇਡ, ਦੇਖੋ ਵੀਡੀਓ - ਸਕੂਲ ਦੇ ਬਾਹਰ ਵਿਦਿਆਰਥਣਾਂ ਨੂੰ ਛੇੜਿਆ
🎬 Watch Now: Feature Video
ਅੰਮ੍ਰਿਤਸਰ ਦੇ ਇੱਕ ਸਕੂਲ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਕੁਝ ਲੋਕਾਂ ਨੇ ਕੁਝ ਨੌਜਵਾਨਾਂ ਦੀ ਕੁੱਟਮਾਰ ਕੀਤੀ। ਮਿਲੀ ਜਾਣਕਾਰੀ ਮੁਤਾਬਿਕ ਉਕਤ ਨੌਜਵਾਨ ਸਕੂਲ ਦੇ ਬਾਹਰ ਲੜਕੀਆਂ ਨੂੰ ਤੰਗ ਪਰੇਸ਼ਾਨ ਕਰਦੇ ਸੀ ਜਿਸ ਤੋਂ ਬਾਅਦ ਲੜਕੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਇਨ੍ਹਾਂ ਨੌਜਵਾਨਾਂ ਦਾ ਕੁਟਾਪਾ ਚਾੜਿਆ ਅਤੇ ਬਾਅਦ ਵਿੱਚ ਇਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਸਕੂਲ ਦੇ ਬਾਹਰ ਵਿਦਿਆਰਥਣਾਂ ਨੂੰ ਛੇੜਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਉੱਤੇ੍ ਪਹੁੰਚ ਕੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਫਿਲਹਾਲ ਉਨ੍ਹਾਂ ਨੂੰ ਲੜਕੀਆਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ ਜਿਵੇਂ ਹੀ ਮਿਲਦੀ ਹੈ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:32 PM IST