ਯੂਕਰੇਨ ’ਚ ਭਾਰਤੀ ਵਿਦਿਆਰਥੀ ਦੀ ਮੌਤ ਤੋਂ ਡਰੇ ਮਾਪੇ, ਕਿਹਾ... - student stranded in Ukraine appeal to PM Modi
🎬 Watch Now: Feature Video
ਬਠਿੰਡਾ: ਰੂਸ ਵੱਲੋਂ ਯੂਕਰੇਨ ’ਤੇ ਹਮਲਾ ਕੀਤੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੌਰਾਨ ਭਾਰਤ ਦੇ ਕਰਨਾਟਕਾ ਸੂਬੇ ਨਾਲ ਸਬੰਧਿਤ ਨੌਜਵਾਨ ਨਵੀਨ ਕੁਮਾਰ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਭਾਰਤ ਵਿੱਚ ਰਹਿੰਦੇ ਮਾਪਿਆਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਾਪਿਆਂ ਵੱਲੋਂ ਭਾਰਤ ਨੂੰ ਇੱਕੋ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ। ਬਠਿੰਡਾ ਦੇ ਮੌੜ ਮੰਡੀ ਦੇ ਰਹਿਣ ਵਾਲੇ ਅਤੇ ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਲਵਕੇਸ਼ ਕੁਮਾਰ ਨੇ ਦੱਸਿਆ ਕਿ ਯੂਕਰੇਨ ਵਿੱਚ ਹਾਲਾਤ ਬਦ ਤੋਂ ਬਦਤਰ ਹਨ ਜਿਸ ਕਾਰਨ ਇੱਥੇ ਆਏ ਦਿਨ ਉਨ੍ਹਾਂ ਦੀ ਜਾਨ ’ਤੇ ਬਣੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਵਿਦਿਆਰਥੀ ਨਵੀਨ ਉਨ੍ਹਾਂ ਦਾ ਸਾਥੀ ਸੀ ਅਤੇ ਉਸ ਦੀ ਮੌਤ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਯੂਕਰੇਨ ਵਿੱਚੋਂ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਕੱਢਣ ਲਈ ਬਣਦੇ ਕਦਮ ਚੁੱਕੇ ਜਾਣ। ਲਵਕੇਸ਼ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਯੂਕਰੇਨ ਵਿੱਚ ਹਾਲਾਤ ਬਦ ਤੋਂ ਬਦਤਰ ਹਨ ਅਤੇ ਭਾਰਤੀ ਵਿਦਿਆਰਥੀ ਹੁਣ ਭੁੱਖਮਰੀ ਦਾ ਸ਼ਿਕਾਰ ਹੋਣ ਲੱਗੇ ਹਨ ਪਰ ਕੇਂਦਰ ਸਰਕਾਰ ਇੰਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਕੋਈ ਬਣਦੇ ਕਦਮ ਨਹੀਂ ਚੁੱਕੇ ਜਾ ਰਹੀ ਜਿਸ ਕਾਰਨ ਇੰਨ੍ਹਾਂ ਵਿਦਿਆਰਥੀਆਂ ’ਤੇ ਜਾਨ ਜਾਣ ਦਾ ਖ਼ਤਰਾ ਮੰਡਰਾ ਰਿਹਾ ਹੈ।
Last Updated : Feb 3, 2023, 8:18 PM IST