ਯੂਕਰੇਨ 'ਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਦੀ ਸਰਕਾਰ ਨੂੰ ਅਪੀਲ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਯੂਕਰੇਨ ਅਤੇ ਰੂਸ (Ukraine and Russia) ਵਿਚਕਾਰ ਚੱਲ ਰਹੀ ਜੰਗ ਦੌਰਾਨ ਦੂਜੇ ਦੇਸ਼ਾਂ ਦਾ ਵੀ ਕਾਫ਼ੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਭਾਰਤ ਤੋਂ ਐੱਮ.ਬੀ.ਬੀ.ਐੱਸ. (MBBS) ਦੀ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਜੋ ਉਸ ਜੰਗ ਕਾਰਨ ਪੜ੍ਹਾਈ ‘ਤੇ ਵੀ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਜੰਗ ਕਾਰਨ ਲੋਕਾਂ ਨੂੰ ਆਪਣੇ ਘਰ ਬਾਰ ਵੀ ਛੱਡਣੇ ਪੈ ਰਹੇ ਹਨ। ਉੱਥੇ ਹੀ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਤੋਂ ਗਏ ਅਭਿਸ਼ੇਕ ਦੇ ਪਿਤਾ ਪਸਰੀਚਾ ਦਾ ਕਹਿਣਾ ਹੈ, ਕਿ ਉੱਥੇ ਹਾਲਾਤ ਬਹੁਤ ਖ਼ਰਾਬ ਹਨ ਅਤੇ ਸਾਡੇ ਬੱਚੇ ਰੇਲਵੇ ਸਟੇਸ਼ਨ (Railway station) ‘ਤੇ ਰੁਕੇ ਹੋਏ ਹਨ। ਉਨ੍ਹਾਂ ਕੋਲ ਖਾਣ-ਪੀਣ ਦਾ ਸਮਾਨ ਵੀ ਨਹੀਂ ਹੈ। ਇਸ ਮੌਕੇ ਉਨ੍ਹਾਂ ਨੇ ਭਾਰਤ ਤੇ ਪੰਜਾਬ ਸਰਕਾਰ (Government of India and Punjab) ਤੋਂ ਬੱਚਿਆ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ।
Last Updated : Feb 3, 2023, 8:18 PM IST