ਯੂਕਰੇਨ ’ਚ ਫਸੇ ਬੱਚਿਆਂ ਦੀ ਸਲਾਮਤੀ ਲਈ ਹਵਨ - ਸਲਾਮਤੀ ਲਈ ਮਾਪਿਆਂ ਨੇ ਕਰਵਾਇਆ ਹਵਨ
🎬 Watch Now: Feature Video
ਬਰਨਾਲਾ: ਯੂਕਰੇਨ ਵਿੱਚ ਫਸੇ ਬੱਚਿਆਂ ਨੂੰ ਠੀਕ ਸਲਾਮਤ ਸੁਰੱਖਿਅਤ ਭਾਰਤ ਵਾਪਸ ਲਿਆਉਣ ਵਿੱਚ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਪੂਰੀ ਕੋਸ਼ਿਸ਼ ਵਿੱਚ ਲੱਗੀ ਹੈ। ਉੱਥੇ ਯੂਕਰੇਨ ਵਿੱਚ ਫਸੇ ਬੱਚਿਆਂ ਦੀ ਸਲਾਮਤੀ ਲਈ ਬਰਨਾਲਾ ਸ਼ਹਿਰ ਵਿੱਚ ਸਮਾਜਿਕ, ਧਾਰਮਿਕ ਸੰਸਥਾਵਾਂ, ਸ਼ਹਿਰ ਵਾਸੀਆਂ ਅਤੇ ਯੂਕਰੇਨ ਵਿੱਚ ਫਸੇ ਬੱਚਿਆਂ ਦੇ ਮਾਤੇ - ਪਿਤਾ ਨੇ ਮਿਲਕੇ ਇੱਕ ਮਹਾਂ ਹਵਨ ਯੱਗ ਕਰਵਾਇਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਪੂਜਾ ਕੀਤੀ ਅਤੇ ਯੂਕਰੇਨ ਵਿੱਚ ਫਸੇ ਬੱਚਿਆਂ ਦੀ ਠੀਕ ਸਲਾਮਤੀ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਪੂਜਾ ਕਰਨ ਪਹੁੰਚੇ ਯੂਕਰੇਨ ਵਿੱਚ ਫਸੇ ਬੱਚਿਆਂ ਦੇ ਮਾਤਾ-ਪਿਤਾ ਨੇ ਆਪਣੇ ਬੱਚਿਆਂ ਦੇ ਹਾਲਾਤਾਂ ਦੇ ਬਾਰੇ ਵਿੱਚ ਦੱਸਦੇ ਕਿਹਾ ਕਿ ਉਨ੍ਹਾਂ ਦੀ ਸਰਕਾਰਾਂ ਨੂੰ ਅਪੀਲ ਹੈ ਕਿ ਜਲਦੀ ਤੋਂ ਜਲਦੀ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਲਿਆਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਤਾਂਕਿ ਉਨ੍ਹਾਂ ਦੇ ਬੱਚੇ ਸੁਰੱਖਿਅਤ ਵਾਪਸ ਆ ਸਕੇ।
Last Updated : Feb 3, 2023, 8:18 PM IST