ਭਗਵੰਤ ਮਾਨ ਫੈਸਲਾ ਸੁਣ ਬਾਗੋ-ਬਾਗ ਹੋਏ ਪੰਜਾਬੀ, ਕਿਹਾ... - People of Punjab react to Bhagwant Mann's decision
🎬 Watch Now: Feature Video
ਮਾਨਸਾ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਪੂਰਨ ਬਹੁਮਤ ਤੋਂ ਬਾਅਦ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹੁੰ ਚੁੱਕੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੇ ਲਈ ਭ੍ਰਿਸ਼ਟਾਚਾਰ ਖ਼ਿਲਾਫ਼ ਵ੍ਹੱਟਸਐਪ ਨੰਬਰ 23 ਮਾਰਚ ਨੂੰ ਜਾਰੀ ਕਰਨ ਦਾ ਐਲਾਨ (Bhagwant Mann's decision against corruption) ਕੀਤਾ ਹੈ। ਸੀਐਮ ਦੇ ਇਸ ਫੈਸਲੇ ਨਾਲ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਪੰਜਾਬ ਦੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚੋਂ ਹੁਣ ਭ੍ਰਿਸ਼ਟਾਚਾਰ ਖਤਮ ਹੋ ਜਾਵੇਗਾ। ਉਥੇ ਹੀ ਲੋਕਾਂ ਨੇ ਉਮੀਦ ਜਤਾਈ ਹੈ ਕਿ ਮੁੱਖ ਮੰਤਰੀ ਵੱਲੋਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ ਉਹ ਵੀ ਜਲਦ ਪੂਰੇ ਹੋਣਗੇ ਅਤੇ ਪੰਜਾਬ ਨੂੰ ਇੱਕ ਰੰਗਲਾ ਪੰਜਾਬ ਬਣਾਉਣਗੇ। ਲੋਕਾਂ ਨੇ ਭਗਵੰਤ ਮਾਨ ਤੋਂ ਮੰਗ ਵੀ ਕੀਤੀ ਹੈ ਕਿ ਪੰਜਾਬ ਦੇ ਵਿੱਚ ਸਭ ਤੋਂ ਪਹਿਲਾਂ ਸਿੱਖਿਆ ਸਿਹਤ ਦਾ ਸੁਧਾਰ ਕੀਤਾ ਜਾਵੇ।
Last Updated : Feb 3, 2023, 8:20 PM IST