ਸ਼ਗਨ ਤੇ ਸਕਾਲਰਸ਼ਿੱਪ ਸਕੀਮ ਸ਼ੁਰੂ ਕਰਨ ਦੇ ਐਲਾਨ ਦਾ ਲੋਕਾਂ ਵੱਲੋਂ ਸੁਆਗਤ

By

Published : Mar 24, 2022, 7:26 PM IST

Updated : Feb 3, 2023, 8:20 PM IST

thumbnail

ਬਰਨਾਲਾ: ਸਮਾਜਿਕ ਨਿਆਂ ਤੇ ਸਸ਼ਕਤੀਕਰਨ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਧੀਆਂ ਲਈ ਵਜ਼ੀਫੇ ਅਤੇ ਸਕੀਮਾਂ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਐਲਾਨ (Bhagwant Mann Government's announcement to start Shagun and Scholarship Scheme) ਕੀਤਾ ਹੈ। ਉਨ੍ਹਾਂ ਮੁਤਾਬਕ 31 ਮਾਰਚ ਤੋਂ ਬੇਟੀਆਂ ਨੂੰ ਵਜ਼ੀਫੇ ਅਤੇ ਸਕੀਮਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਔਰਤਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਕਰ ਦਿੱਤੀ ਜਾਵੇਗੀ। ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਦੇ ਲੋਕ ਅਤੇ ਲੜਕੀਆਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਸ਼ਾਲਾਘਾ ਯੋਗ ਹੈ। ਇਸਤੋਂ ਪਹਿਲਾਂ ਸਰਕਾਰਾਂ ਐਲਾਨ ਤਾਂ ਕਰਦੀਆਂ ਰਹੀਆਂ ਹਨ, ਪਰ ਇਸਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੇ ਲੜਕੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕੀਤੇ ਐਲਾਨ ਨਾਲ ਲੜਕੀਆਂ ਨੂੰ ਫਾਇਦਾ ਹੋਵੇਗਾ। ਉਥੇ ਹੀ ਉਨ੍ਹਾਂ ਕਿਹਾ ਕਿ ਜੋ ਕੁੜੀਆਂ ਫੀਸਾਂ ਵਗੈਰਾ ਨਾ ਭਰਨ ਕਰਕੇ ਪੜ੍ਹਾਈ ਛੱਡ ਦਿੰਦੀਆਂ ਸਨ, ਉਹ ਹੁਣ ਆਰਾਮ ਨਾਲ ਇਸ ਸਕਾਲਰਸ਼ਿਪ ਤਹਿਤ ਆਪਣੀ ਪੜ੍ਹਾਈ ਕਰ ਸਕਣਗੀਆਂ।

Last Updated : Feb 3, 2023, 8:20 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.