ਸਰਕਾਰੀ ਦਫਤਰਾਂ ’ਚ ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲੱਗਣੀਆਂ ਸ਼ੁਰੂ - ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ
🎬 Watch Now: Feature Video
ਬਟਾਲਾ: ਭਗਵੰਤ ਮਾਨ ਵਲੋਂ ਪੰਜਾਬ ਸਰਕਾਰ ’ਚ ਇੱਕ ਪੁਰਾਣੀ ਰਾਵਾਇਤ ਨੂੰ ਖ਼ਤਮ ਕਰਦੇ ਹੋਏ ਸਰਕਾਰੀ ਦਫਤਰਾਂ ’ਚ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਦੀ ਥਾਂ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਲਗਾਉਣ ਲਈ ਕਿਹਾ ਗਿਆ ਸੀ। ਹੁਣ ਆਮ ਆਦਮੀ ਦੀ ਸਰਕਾਰ ਬਣ ਗਈ ਹੈ ਭਾਵੇ ਸਰਕਾਰ ਵੱਲੋਂ ਲਿਖਤੀ ਤੌਰ ’ਤੇ ਇਹ ਆਦੇਸ਼ ਨਹੀਂ ਜਾਰੀ ਹੋਏ, ਪਰ ਇਸ ਦੀ ਪਾਲਣਾ ਦੇਖਣ ਨੂੰ ਮਿਲ ਰਹੀ ਹੈ ਅਤੇ ਬਟਾਲਾ ਦੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵਿੰਦਰ ਸਿੰਘ ਦੇ ਦਫਤਰ ’ਚ ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਦੀਆ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ।
Last Updated : Feb 3, 2023, 8:20 PM IST