ਪੰਜਾਬ ਚੋਣਾਂ ਨੂੰ ਲੈਕੇ ਪੁਲਿਸ ਤੇ BSF ਵੱਲੋਂ ਫਲੈਗ ਮਾਰਚ - Punjab elections
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14491894-538-14491894-1645091231241.jpg)
ਤਰਨ ਤਾਰਨ: ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਨੂੰ ਲੈਕੇ ਪੰਜਾਬ ਪੁਲਿਸ ਚੌਕਸ ਹੋ ਗਈ ਹੈ ਤਾਂ ਕਿ ਕਿਸੇ ਅਮਨ ਅਮਾਨ ਨਾਲ ਸੂਬੇ ਵਿੱਚ ਵੋਟਾਂ ਨੇਪਰੇ ਚਾੜ੍ਹੀਆਂ ਜਾ ਸਕਣ। ਤਰਨ ਤਾਰਨ ਵਿੱਚ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ ’ਤੇ ਫਲੈਗ ਮਾਰਚ ਕੱਢਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ ਐਸ ਪੀ ਤਰਸੇਮ ਮਸੀਹ ਨੇ ਕਿਹਾ ਕਿ ਇਹ ਫਲੈਗ ਮਾਰਚ ਕੱਢਣ ਦਾ ਮਕਸਦ ਹਲਕਾ ਵਾਸੀਆਂ ਦੇ ਮਨਾਂ ਅੰਦਰ ਬੈਠੇ ਡਰ ਨੂੰ ਖਤਮ ਕਰਨਾ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਜਾਂ ਗਲਤ ਅਨਸਰ ਨੂੰ ਚੋਣਾਂ ਦੌਰਾਨ ਸਿਰ ਨਾ ਚੁੱਕਣ ਦੇਣਾ ਹੈ ਤਾਂ ਕਿ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਹਿਫ਼ਾਜ਼ਤ ਲਈ ਹਰ ਸਮੇਂ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਵੋਟਾਂ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੂੰ ਹੁੱਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਹਲਕੇ ਵਿੱਚ ਪੁਲਿਸ ਦੀ ਗਸ਼ਤ ਨੂੰ ਵਧਾਇਆ ਜਾਵੇਗਾ ।
Last Updated : Feb 3, 2023, 8:16 PM IST