ਪੁਲਿਸ ਤੇ BSF ਵੱਲੋਂ ਪੁਲਵਾਮਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ - Police and BSF pay tribute to Pulwama martyrs
🎬 Watch Now: Feature Video
ਬਰਨਾਲਾ: 14 ਫਰਵਰੀ 2019 ਨੂੰ ਆਤੰਕਵਾਦੀ ਹਮਲੇ ਵਿੱਚ ਪੁਲਵਾਮਾ ਵਿਖੇ ਸ਼ਹੀਦ ਹੋਏ ਫੌਜੀਆਂ ਨੂੰ ਯਾਦ ਕਰਦਿਆਂ ਭਦੌੜ ਪੁਲਿਸ ਅਤੇ ਸੀਆਰਪੀਐਫ ਦੇ ਜਵਾਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ (Police and BSF pay tribute to Pulwama martyrs) ਗਈ। ਇਸ ਮੌਕੇ ਸੀਆਰਪੀਐਫ ਦੇ ਸੀਨੀਅਰ ਅਧਿਕਾਰੀਆਂ ਨੇ ਗੱਲ ਕਰਦਿਆਂ ਕਿਹਾ ਕਿ 14 ਫ਼ਰਵਰੀ 2019 ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਫੌਜ ਦੇ ਕਾਫਲੇ ’ਤੇ ਆਤੰਕਵਾਦੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ ਜਿਸ ਵਿੱਚ ਚਾਲੀ ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਹੋ ਗਏ ਸਨ ਅਤੇ ਇੱਕ ਆਤੰਕਵਾਦੀ ਵੀ ਇਸ ਹਮਲੇ ਵਿਚ ਮਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਹੁਣ ਸਾਡੀਆਂ ਕੰਪਨੀਆਂ ਪੰਜਾਬ ਦੇ ਵੱਖ ਵੱਖ ਥਾਣਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ 14 ਫਰਵਰੀ 2019 ਨੂੰ ਅਸੀਂ ਹਰ ਥਾਂ ਪੁਲਵਾਮਾ ਦੇ ਉਨ੍ਹਾਂ 40 ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਦੁਆ ਕਰਦੇ ਹਾਂ ਜਿੰਨ੍ਹਾਂ ਨੇ ਆਪਣੇ ਦੇਸ਼ ਦੀ ਰਾਖੀ ਕਰਦਿਆਂ ਸ਼ਹਾਦਤ ਦਿੱਤੀ ਹੈ।
Last Updated : Feb 3, 2023, 8:16 PM IST