ਦੋ ਲੁਟੇਰੇ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਨਾਲ ਪੁਲਿਸ ਅੜਿਕੇ - ਪਿਸਤੌਲ ਦੀ ਨੋਕ ’ਤੇ ਗੱਡੀਆਂ ਨੂੰ ਖੋਹਣ
🎬 Watch Now: Feature Video
ਪਟਾਨਕੋਟ: ਸ਼ਹਿਰ ’ਚ ਪਿਸਤੌਲ ਦੀ ਨੋਕ ’ਤੇ ਗੱਡੀਆਂ ਨੂੰ ਖੋਹਣ ਵਾਲੇ ਗਿਰੋਦ ਦੇ ਦੋ ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਨਾਲ ਹੀ ਪੁਲਿਸ ਨੇ ਖੋਹੀ ਗਈ ਐਕਟਿਵਾ ਅਤੇ ਕਾਰ ਦੇ ਨਾਲ ਨਾਲ ਦੋ ਪਿਸਤੌਲਾਂ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਮਾਮਲੇ ਸਬੰਧੀ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਪਿਸਤੌਲ ਦੀ ਨੋਕ ’ਤੇ ਲੁਟੇਰਿਆ ਨੇ ਇੱਕ ਕਾਰ ਅਤੇ ਇੱਕ ਸਕੂਟੀ ਨੂੰ ਲੁੱਟਿਆ ਸੀ। ਮਾਮਲੇ ਸਬੰਧੀ ਜਾਂਚ ਕਰਦੇ ਹੋਏ ਉਨ੍ਹਾਂ ਨੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰ ਲਿਆ ਹੈ ਜਿਨ੍ਹਾਂ ਕੋਲੋਂ ਕਾਰ ਅਤੇ ਸਕੂਟੀ ਬਰਾਮਦ ਕਰ ਲਈ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।
Last Updated : Feb 3, 2023, 8:19 PM IST