ਪੁਲਿਸ ਨੇ ਦੋ ਚੋਰਾਂ ਨੂੰ ਕਾਬੂ ਕਰ ਕੀਤੀ ਛਿੱਤਰ ਪਰੇਡ, ਦੇਖੋ ਵੀਡੀਓ - ਲੁੱਟਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ਦੇ ਲਾਂਰੇਸ ਰੋਡ ’ਤੇ ਪੁਲਿਸ ਵੱਲੋਂ ਦੋ ਚੋਰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਬੂ ਕੀਤੇ ਗਏ ਚੋਰਾਂ ਦੀ ਸੜਕ ਵਿਚਾਲੇ ਦੋਹਾਂ ਚੋਰਾਂ ਦੀ ਛਿੱਤਰ ਪਰੇਡ ਕੀਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਦੀ ਵਾਇਰਲ ਹੋ ਰਹੀ ਹੈ। ਵੀਡੀਓ ਮੁਤਾਬਿਕ ਕਾਬੂ ਕੀਤੇ ਦੋ ਚੋਰਾਂ ਦੇ ਸਾਥੀ ਚੋਰੀ ਦਾ ਮੋਟਰਸਾਇਕਲ ਲੈ ਕੇ ਜਾ ਰਹੇ ਸੀ ਪੁਲਿਸ ਨੇ ਇਨ੍ਹਾਂ ਦੋਹਾਂ ਨੂੰ ਕਾਬੂ ਕਰ ਲਿਆ ਪਰ ਇਨ੍ਹਾਂ ਦੇ ਦੋ ਸਾਥੀ ਫਰਾਰ ਹੋ ਗਏ। ਕਾਬਿਲੇਗੌਰ ਹੈ ਕਿ ਲੁੱਟਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਦੇ ਨਾਲ ਇਨ੍ਹਾਂ ਚੋਰਾਂ ਅਤੇ ਲੁਟੇਰਿਆਂ ਤੇ ਆਪਣਾ ਸ਼ਿਕੰਜਾ ਕੱਸ ਰਹੀ ਹੈ।
Last Updated : Feb 3, 2023, 8:21 PM IST