ਜਾਣੋ, ਅੰਮ੍ਰਿਤਸਰ ’ਚੋਂ ਪੁਲਿਸ ਕਿਵੇਂ ਕਰੇਗੀ ਟ੍ਰੈਫਿਕ ਦੀ ਸਮੱਸਿਆ ਖ਼ਤਮ ? - traffic problem from Amritsar
🎬 Watch Now: Feature Video

ਅੰਮ੍ਰਿਤਸਰ: ਸੂਬੇ ਦੇ ਕਈ ਵੱਡੇ ਸ਼ਹਿਰਾਂ ਵਿੱਚ ਟ੍ਰੈਫਿਕ ਦੀ ਸਮੱਸਿਆ ਇੱਕ ਵੱਡਾ ਮੁੱਦਾ ਬਣੀ ਹੋਈ ਹੈ। ਇੰਨ੍ਹਾਂ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਵੀ ਇੱਕ ਹੈ। ਗੁਰੂ ਕੀ ਨਗਰੀ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪੁਲਿਸ ਵੱਲੋਂ ਰੋਡ ਮੈਪ ਤਿਆਰ ਕੀਤਾ ਗਿਆ ਹੈ ਜਿਸ ਨੂੰ ਆਉਣ ਵਾਲੇ ਦਿਨ੍ਹਾਂ ਵਿੱਚ ਲਾਗੂ ਕੀਤਾ ਜਾਵੇਗਾ। ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਦਾ ਮੁੱਖ ਕਾਰਨ ਈ ਰਿਕਸ਼ਾ ਅਤੇ ਆਟੋ ਰਿਕਸ਼ਾ ਦਾ ਵਧਣਾ ਮੰਨਿਆ ਜਾ ਰਿਹਾ ਹੈ ਜਿਸ ਨੂੰ ਲੈਕੇ ਪੁਲਿਸ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਸੁਚਾਰੂ ਢੰਗ ਨਾਲ ਚਲਾ ਇਸ ਸਮੱਸਿਆ ਨੂੰ ਖਤਮ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸਦੇ ਨਾਲ ਹੀ ਟ੍ਰੈਫਿਕ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਵੀ ਸਖ਼ਤ ਡਿਊਟੀ ਲਗਾਈ ਗਈ ਹੈ ਤਾਂ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ।
Last Updated : Feb 3, 2023, 8:21 PM IST