ਰੋਪੜ ’ਚ ਪ੍ਰਿਯੰਕਾ ਗਾਂਧੀ ਦਾ ਟਰੈਕਟਰ ’ਤੇ ਰੋਡ ਸ਼ੋਅ - Priyanka Gandhi road show on tractor
🎬 Watch Now: Feature Video

ਰੂਪਨਗਰ: ਪੰਜਾਬ ਚੋਣਾਂ 2022 ਨੂੰ ਲੈਕੇ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਕਾਂਗਰਸ ਦੀ ਦਿੱਲੀ ਅਤੇ ਪੰਜਾਬ ਲੀਡਰਸ਼ਿੱਪ ਵੱਲੋਂ ਪੂਰੇ ਪੰਜਾਬ ਵਿੱਚ ਤੇਜ਼ੀ ਨਾਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਿਅੰਕਾ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਰੂਪਨਗਰ ਵਿੱਚ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਜੋ ਕਿ ਕਾਂਗਰਸ ਉਮੀਦਵਾਰ ਹਨ ਉਨ੍ਹਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕੋ ਟਰੈਕਟਰ 'ਤੇ ਸਵਾਰ ਹੋ ਕੇ ਪਹਿਲਾਂ ਰੂਪਨਗਰ ਦੇ ਅੰਬੇਦਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਤੋਂ ਬਾਅਦ ਫਿਰ ਬੇਲਾ ਚੌਕ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਅੱਗੇ ਫੁੱਲ ਚੜ੍ਹਾਏ ਗਏ। ਇਸਦੇ ਨਾਲ ਹੀ ਪ੍ਰਿਯੰਕਾ ਗਾਂਧੀ ਵੱਲੋਂ ਪੀਐਮ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੋਵੇਂ ਹੀ ਆਗੂ ਆਰਐਸਐਸ ਵਿੱਚੋਂ ਨਿੱਕਲੇ ਹਨ। ਇਸਦੇ ਨਾਲ ਹੀ ਉਨ੍ਹਾਂ ਸਵਾਲ ਚੁੱਕਦੇ ਹੋਏ ਕਿਹਾ ਕਿ ਨਕਲੀ ਪਗੜੀ ਪਹਿਨ ਕੇ ਸਰਦਾਰ ਨਹੀਂ ਬਣਿਆ ਜਾ ਸਕਦਾ।
Last Updated : Feb 3, 2023, 8:16 PM IST