ਮਾਹੀ ਗਿੱਲ ਵੱਲੋਂ ਵਿਜੇ ਸਾਂਪਲਾ ਦੇ ਹੱਕ ’ਚ ਚੋਣ ਪ੍ਰਚਾਰ - ਭਾਜਪਾ ਉਮੀਦਵਾਰ ਵਿਜੇ ਸਾਂਪਲਾ
🎬 Watch Now: Feature Video
ਜਲੰਧਰ: ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਮਾਹੀ ਗਿੱਲ ਪਹਿਲੀ ਵਾਰ ਫਗਵਾੜਾ ਪਹੁੰਚੀ ਜਿੱਥੇ ਕਿ ਮਾਹੀ ਗਿੱਲ ਵੱਲੋਂ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਦੇ ਹੱਕ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਮਾਹੀ ਗਿੱਲ ਨੇ ਕਿਹਾ ਕਿ ਭਾਜਪਾ ਇਕੱਲੇ ਕਦੇ ਪੰਜਾਬ ਦੀ ਸੱਤਾ ਵਿਚ ਨਹੀਂ ਆਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਧਾਰ ਲਈ ਭਾਜਪਾ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ ਹੈ। ਮਾਹੀ ਗਿੱਲ ਦੱਸਿਆ ਕਿ ਉਹ ਮੁੰਬਈ ਰਹਿੰਦੀ ਸੀ ਤਾਂ ਉਹ ਪਹਿਲਾਂ ਸਿਰਫ ਸਮੱਸਿਆਵਾਂ ਸੁਣਦੀ ਸੀ ਜਿੰਨ੍ਹਾਂ ਬਾਰੇ ਮੈਨੂੰ ਪਤਾ ਨਹੀਂ ਸੀ ਪਰੰਤੂ ਹੁਣ ਉਹ ਚੋਣ ਪ੍ਰਚਾਰ ਲਈ ਨਿਕਲੀ ਹਾਂ ਤਾਂ ਪਤਾ ਲੱਗਾ ਹੈ ਕਿ ਔਰਤਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ ਤੇ ਜੇਕਰ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਮਿਤੀ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਵਿਚ ਚੋਣ ਨਿਸ਼ਾਨ ਕਮਲ ਦੇ ਫੁੱਲ ਦਾ ਬਟਨ ਦਬਾ ਕੇ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।
Last Updated : Feb 3, 2023, 8:11 PM IST