ਵੋਟਾਂ ਦੀ ਗਿਣਤੀ ਤੋਂ ਪਹਿਲਾਂ ਡੀਸੀ ਨੇ ਕਹੀਆਂ ਵੱਡੀਆਂ ਗੱਲਾਂ - ਵੋਟਾਂ ਦੀ ਗਿਣਤੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14671528-950-14671528-1646741379497.jpg)
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੇ ਨਤੀਜਿਆਂ ਤੋਂ ਪਹਿਲਾਂ ਜਿੱਥੇ ਐਗਜ਼ਿਟ ਪੋਲ ਦੇ ਕਾਰਨ ਸੂਬੇ ਦੀ ਸਿਆਸਤ ਗਰਮਾ ਗਈ ਹੈ ਉੱਥੇ ਹੀ ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵੱਲੋਂ 10 ਮਾਰਚ ਦੇ ਚੋਣ ਨਤੀਜਿਆਂ ਨੂੰ ਲੈਕੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਵੋਟਾਂ ਦੀ ਗਿਣਤੀ ਨੂੰ ਲੈਕੇ ਕੀਤੀਆਂ ਤਿਆਰੀਆਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਪੈਂਦੇ ਤਿੰਨ ਹਲਕੇ ਫਤਹਿਗੜ੍ਹ ਸਾਹਿਬ, ਅਮਲੋਹ ਤੇ ਬਸੀ ਪਠਾਣਾਂ ਦੀ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਮਾਤਾ ਗੁਜਰੀ ਕਾਲਜ ਵਿੱਚ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਧਾਰਾ 144 ਲੱਗੀ ਹੋਈ ਹੈ ਅਤੇ ਹਥਿਆਰ ਤੇ ਡਰੋਨ ਰਾਹੀਂ ਵੀਡੀਓਗ੍ਰਾਫੀ ਕਰਨ ’ਤੇ ਮੁਕੰਮਲ ਪਾਬੰਦੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੀ ਥਾਂ ਮੋਬਾਇਲ ਫੋਨ ਲੈ ਕੇ ਆਉਣ ’ਤੇ ਪਾਬੰਦੀ ਲਗਾਈ ਗਈ ਹੈ ਜਦੋਂ ਕਿ ਮੀਡੀਆ ਕਰਮਚਾਰੀਆਂ ਦੇ ਲਈ ਮੀਡੀਆ ਸੈਂਟਰ ਤੱਕ ਮੋਬਾਇਲ ਲਿਆਉਣ ਦੀ ਆਗਿਆ ਦਿੱਤੀ ਗਈ ਹੈ।
Last Updated : Feb 3, 2023, 8:18 PM IST