BJP ਉਮੀਦਵਾਰ ਦੀ ਕਿਸਾਨਾਂ ਨੂੰ ਧਮਕੀ ਦੀ ਵੀਡੀਓ ਵਾਇਰਲ

By

Published : Feb 13, 2022, 7:50 PM IST

Updated : Feb 3, 2023, 8:11 PM IST

thumbnail
ਫਿਰੋਜ਼ਪੁਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਜਿੱਤਣ ਦੇ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਦੇ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਵੱਲੋਂ ਚੋਣ ਪ੍ਰਚਾਰ ਕਰਨ ਵਾਲੇ ਲੀਡਰਾਂ ਨੂੰ ਸਵਾਲ ਕੀਤੇ ਜਾ ਰਹੇ ਹਨ। ਅਜਿਹੀ ਹੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਾਜਪਾ ਆਗੂ ਕਿਸਾਨਾਂ ਨਾਲ ਬਹਿਸਦਾ ਅਤੇ ਧਮਕੀ ਦਿੰਦਾ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਉੱਪਰ ਕਿਸਾਨਾਂ ਨੂੰ ਧਮਕੀ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਗੁਰੂ ਹਰਸਹਾਏ ਦੇ ਪਿੰਡ ਮਹਿਮਾ ਦੀ ਦੱਸੀ ਜਾ ਰਹੀ ਹੈ। ਇਸ ਵੀਡੀਓ ਵਿੱਚ ਜੋ ਲੀਡਰ ਕਿਸਾਨਾਂ ਨੂੰ ਧਮਕੀਆਂ ਦਿੰਦਾ ਵਿਖਾਈ ਦੇ ਰਿਹਾ ਹੈ ਉਸਨੂੰ ਭਾਜਪਾ ਦਾ ਉਮੀਦਵਾਰ ਦੱਸਿਆ ਜਾ ਰਿਹਾ ਹੈ।
Last Updated : Feb 3, 2023, 8:11 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.