ਵਧੀਕ ਮੁੱਖ ਚੋਣ ਅਫਸਰ ਪੰਜਾਬ ਨੇ ਅਜਨਾਲ਼ਾ ਦੇ ਸਟਰਾਂਗ ਰੂਮਾਂ ਦਾ ਲਿਆ ਜਾਇਜ਼ਾ - ਸਟਰਾਂਗ ਰੂਮਾਂ ਦਾ ਲਿਆ ਜਾਇਜ਼ਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14623063-313-14623063-1646291375727.jpg)
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 ਦੇ ਨਤੀਜੇ 10 ਮਾਰਚ ਨੂੰ ਆਉਣਗੇ। ਉੱਥੇ ਹੀ ਦੂਜੇ ਪਾਸੇ ਵੋਟਿੰਗ ਮਸ਼ੀਨਾਂ ਨੂੰ ਸਟਰਾਂਗ ਰੂਮਾਂ ਅਤੇ ਕਾਊਟਿੰਗ ਸੈਂਟਰਾਂ ’ਚ ਕੜੀ ਸੁਰੱਖਿਆ ਹੇਠ ਰੱਖਿਆ ਹੋਇਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿਖੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਡੀਪੀਐਸ ਖਰਬੰਦਾ ਵੱਲੋਂ ਅਜਨਾਲਾ ਦੇ ਸਰਕਾਰੀ ਡਿਗਰੀ ਕਾਲਜ ਅੰਦਰ ਬਣੇ ਸਟਰਾਂਗ ਰੂਮਾਂ/ਕਾਊਂਟਿੰਗ ਸੈਂਟਰਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹਨਾਂ ਵੱਲੋਂ ਸਟਰਾਂਗ ਰੂਮਾਂ/ਕਾਊਂਟਿੰਗ ਸੈਂਟਰਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਸ਼ਾਂਤੀਪੂਰਵਕ ਢੰਗ ਨਾਲ ਗਿਣਤੀ ਕਰਵਾਈ ਜਾਵੇਗੀ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
Last Updated : Feb 3, 2023, 8:18 PM IST