ਮਾਨ ਸਰਕਾਰ ਦੇ ਐਲਾਨਾਂ ਤੋਂ ਬਾਗੋ-ਬਾਗ ਹੋਇਆ ਪੰਜਾਬ ਮਹਿਕਮਾ, ਕਰਤਾ ਇਹ ਵੱਡਾ ਐਲਾਨ ! - 25 ਹਜ਼ਾਰ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ
🎬 Watch Now: Feature Video
ਬਠਿੰਡਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਹਾਲੇ ਕੁਝ ਦਿਨ ਹੀ ਹੋਏ ਹਨ ਪਰ ਇਸਦਾ ਪ੍ਰਭਾਵ ਸਾਫ ਦੇਖਣ ਨੂੰ ਮਿਲ ਰਿਹਾ ਹੈ। ਬਠਿੰਡਾ ਵਿਖੇ ਪੁਲਿਸ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਰਾਜਾ ਸਿੰਘ ਬਰਾੜ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਐਲਾਨ ਤੋਂ ਪ੍ਰਭਾਵਿਤ ਹੋ ਕੇ ਹਰ ਮਹੀਨੇ 1100 ਰੁਪਇਆ ਸਰਕਾਰ ਨੂੰ ਮਾਲੀ ਮਦਦ ਦੇਣ ਦਾ ਐਲਾਨ ਕਰ ਦਿੱਤਾ ਹੈ। ਰਾਜਾ ਸਿੰਘ ਬਰਾੜ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਬਣਦਿਆਂ ਹੀ ਭਗਵੰਤ ਸਿੰਘ ਮਾਨ ਵੱਲੋਂ 25 ਹਜ਼ਾਰ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ ਅਤੇ ਇੱਕਲਿਆਂ 10 ਹਜ਼ਾਰ ਨੌਕਰੀਆਂ ਪੰਜਾਬ ਪੁਲਿਸ ਦੀਆਂ ਕੱਢੀਆਂ ਹਨ ਇਸ ਨਾਲ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਜੋ ਪੰਜਾਬ ਦੀ ਨੌਜਵਾਨੀ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਹੈ ਉਸ ਨੂੰ ਰੋਕਣ ਵਿੱਚ ਵੀ ਸਹਿਯੋਗ ਮਿਲੇਗਾ ਅਤੇ ਬੇਰੁਜ਼ਗਾਰੀ ਕਾਰਨ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਵੀ ਆਸ ਦੀ ਨਵੀਂ ਕਿਰਨ ਨਜ਼ਰ ਆਵੇਗੀ। ਉਨ੍ਹਾਂ ਕਿਹਾ ਕਿ ਜਿਉਂ ਜਿਉਂ ਸਰਕਾਰ ਲੋਕ ਮੁੱਦਿਆਂ ਨੂੰ ਹੱਲ ਕਰੇਗੀ ਉਹ ਆਪਣੀ ਹੀ ਮਾਲੀ ਮੱਦਦ ਵਜੋਂ ਦਿੱਤੀ ਜਾਣ ਵਾਲੀ ਰਾਸ਼ੀ ਨੂੰ ਵਧਾਉਂਦੇ ਜਾਣਗੇ।
Last Updated : Feb 3, 2023, 8:20 PM IST