ਤਨਖ਼ਾਹ ਨੂੰ ਤਰਸੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮੇ - ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ
🎬 Watch Now: Feature Video
ਬਠਿੰਡਾ :ਪੰਜਾਬ ਸਰਕਾਰ ਦੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਹੁਣ ਨਵੀਂ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ। ਇਨ੍ਹਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਤਨਖਾਹ ਨਹੀਂ ਮਿਲੀ। ਜਿਸ ਕਾਰਨ ਮਜ਼ਬੂਰਨ ਉਹ ਪੰਦਰਾਂ ਮਾਰਚ ਨੂੰ ਧਰਨਾ ਪ੍ਰਦਰਸ਼ਨ ਕਰਨਗੇ। ਯੂਨੀਅਨ ਦੇ ਪ੍ਰਧਾਨ ਸੰਦੀਪ ਖਾਨ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੂੰ ਵਾਰ ਵਾਰ ਬੇਨਤੀ ਕਰਨ ਤੇ ਵੀ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਕੱਚੇ ਕਾਮਿਆਂ ਨੂੰ ਪੱਕਾ ਕੀਤਾ ਗਿਆ। ਜਿਸ ਕਾਰਨ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਵਿੱਚ ਕੱਚੇ ਕਾਮਿਆਂ ਨੇ ਅਹਿਮ ਰੋਲ ਅਦਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਆਪਣੇ ਬਣਦੇ ਹੱਕ ਲੈਣ ਲਈ ਪੰਦਰਾਂ ਮਾਰਚ ਨੂੰ ਬਠਿੰਡਾ ਸ਼ਹਿਰ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤਨਖਾਹ ਨਹੀਂ ਮਿਲੀ।
Last Updated : Feb 3, 2023, 8:19 PM IST