ਪੰਜਾਬ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਬਣਾਉਣ ’ਤੇ ਸੁਣੋ ਕੀ ਬੋਲੇ ਪੰਜਾਬ ਵਾਸੀ - the formulation of new excise policy by the Punjab Government
🎬 Watch Now: Feature Video
ਮਾਨਸਾ: ਪੰਜਾਬ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਬਣਾਉਣ ਦੇ ਵਿਕਰੀ ਅਤੇ ਕੀਮਤ ਤੈਅ ਕਰਨਾ ਪੰਜਾਬੀਆਂ ’ਤੇ ਛੱਡ ਦਿੱਤਾ ਗਿਆ ਹੈ ਜਿਸਨੂੰ ਲੈ ਕੇ ਮਾਨਸਾ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਨਵੀਂ ਆਬਕਾਰੀ ਨੀਤੀ ( new excise policy) ਬਣਾਈ ਜਾ ਰਹੀ ਹੈ ਇਸਦੇ ਲਈ ਸਰਕਾਰ ਵਧਾਈ ਦੀ ਪਾਤਰ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਹਰਿਆਣੇ ਵਿੱਚੋਂ ਆ ਰਹੀ ਸ਼ਰਾਬ ’ਤੇ ਰੋਕ ਲੱਗੇ ਕਿਉਂਕਿ ਹਰਿਆਣਾ ਦੇ ਵਿੱਚ ਸ਼ਰਾਬ ਸਸਤੀ ਹੋਣ ਕਾਰਨ ਪੰਜਾਬ ਵਿੱਚ ਵਿਕ ਰਹੀ ਹੈ ਜੋ ਕਿ ਬਹੁਤ ਹੀ ਮਾੜੀ ਕਿਸਮ ਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਸ਼ਰਾਬ ਦੇ ਰੇਟ ਘੱਟ ਹੋਣੇ ਚਾਹੀਦੇ ਹਨ ਜਿਸ ਕਾਰਨ ਪੰਜਾਬ ਦੇ ਵਿੱਚ ਸ਼ਰਾਬ ਦੀ ਵਿਕਰੀ ਹੋਵੇ ਅਤੇ ਲੋਕਾਂ ਨੂੰ ਚੰਗੀ ਸ਼ਰਾਬ ਮਿਲੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਪੰਜਾਬ ਸਰਕਾਰ ਦਾ ਵੀ ਰੈਵੇਨਿਊ ਵਿੱਚ ਵਾਧਾ ਹੋਵੇਗਾ।
Last Updated : Feb 3, 2023, 8:22 PM IST