ਨਸ਼ਾ ਛਡਾਓ ਕੇਂਦਰ ‘ਚ ਮੁੱਕੀ ਦਵਾਈ, ਲੋਕਾਂ ਨੇ ਕੀਤਾ ਹੰਗਾਮਾ - ਲੋਕਾਂ ਨੇ ਕੀਤਾ ਹੰਗਾਮਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14994904-506-14994904-1649739514276.jpg)
ਤਰਨਤਾਰਨ: ਸਿਵਲ ਹਸਪਤਾਲ (Civil Hospital) ਵਿੱਚ ਬਣੇ ਨਸ਼ਾ ਛੁਡਾਊ ਕੇਂਦਰ (De-addiction center) ਦੇ ਬਾਹਰ ਮਰੀਜ਼ਾ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਮੌਕੇ ਮਰੀਜਾ ਨੇ ਕਿਹਾ ਕਿ ਉਨ੍ਹਾਂ ਨੂੰ ਸਮੇਂ ਸਿਰ ਦਵਾਈ ਨਹੀਂ ਮਿਲ ਰਹੀ ਜਿਸ ਕਰਕੇ ਉਹ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕੇਂਦਰ ਵੱਲੋਂ ਉਨ੍ਹਾਂ ਨੂੰ ਰੋਜ਼ਾਨਾ ਇੱਕ ਗੋਲੀ ਦਿੱਤੀ ਜਾਂਦੀ ਹੈ ਅਤੇ ਫਿਰ ਅਗਲੇ ਦਿਨ ਉਨ੍ਹਾਂ ਨੂੰ ਫਿਰ ਆਉਣਾ ਪੈਂਦਾ ਹੈ, ਜਿਸ ਕਰਕੇ ਉਹ ਬਹੁਤ ਹੀ ਖੱਜਲ-ਖੁਆਰ ਹੋ ਰਹੇ ਹਨ। ਦੂਜੇ ਪਾਸੇ ਡਾਕਟਰ ਦਾ ਕਹਿਣਾ ਹੈ ਕਿ ਚੰਡੀਗੜ੍ਹ (Chandigarh) ਤੋਂ ਦਵਾਈ ਦਾ ਸਟਾਕ ਨਹੀਂ ਆ ਰਿਹਾ, ਜਿਸ ਕਰਕੇ ਇੱਥੇ ਦਵਾਈ ਪੂਰੀ ਨਹੀਂ ਪੈ ਰਹੀ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਮੱਸਿਆ ਨੂੰ ਹੱਲ ਕਰ ਲਿਆ ਜਾਵੇਗਾ।
Last Updated : Feb 3, 2023, 8:22 PM IST