ਚੋਰਾਂ ਨੇ ਇੱਕੋ ਰਾਤ 'ਚ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਵੇਖੋ ਵੀਡੀਓ - ਕਾਨਾਂ ਵਿੱਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ
🎬 Watch Now: Feature Video
ਤਰਨ ਤਾਰਨ: ਕਸਬਾ ਫਤਿਆਬਾਦ ਵਿਖੇ ਚੋਰਾਂ ਨੇ 4 ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਚੋਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰਾਂ ਨੇ ਦੱਸਿਆ ਕਿ ਚੋਰਾਂ ਵੱਲੋਂ ਬੀਤੀ ਰਾਤ ਤੜਕੇ 3 ਵਜੇ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਦੁਕਾਨਾਂ ਦੇ ਸ਼ਟਰ ਦੇ ਜਿੰਦਰੇ ਤੋੜ ਕੇ ਦੁਕਾਨਾਂ ਵਿੱਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ ਗਿਆ ਹੈ। ਇਸ ਸਬੰਧੀ ਪੀੜਤ ਦੁਕਾਨਦਾਰਾਂ ਵੱਲੋਂ ਚੌਂਕੀ ਫਤਿਆਬਾਦ ਵਿਖੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਵੱਲੋਂ ਮੌਕਾ ਦੇਖ ਲਿਆ ਗਿਆ ਹੈ ਅਤੇ ਦੁਕਾਨਦਾਰਾਂ ਦੇ ਬਿਆਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST