ਅਰਵਿੰਦ ਕੇਜਰੀਵਾਲ ਖਿਲਾਫ਼ ਕਰਵਾਈ ਸ਼ਿਕਾਇਤ ਦਰਜ - ਚੋਣ ਕਮਿਸ਼ਨ ਨੂੰ ਸ਼ਿਕਾਇਤ
🎬 Watch Now: Feature Video

ਬਠਿੰਡਾ: ਜ਼ਿਲ੍ਹੇ ਤੋਂ ਆਜ਼ਾਦ ਉਮੀਦਵਾਰ ਹਰਮਿਲਾਪ ਗਰੇਵਾਲ ਵੱਲੋਂ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਬਠਿੰਡਾ ਦੇ ਐਸਐਸਪੀ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹਰਮਿਲਾਪ ਸਿੰਘ ਗਰੇਵਾਲ ਨੇ ਕਿਹਾ ਕਿ ਲੁਧਿਆਣਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਦਾ ਮਾਹੌਲ ਡਰ ਭਰਿਆ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਜੇਕਰ ਪੰਜਾਬ ਦਾ ਮਾਹੌਲ ਡਰ ਭਰਿਆ ਹੈ ਤਾਂ ਇਹ ਚੋਣਾਂ ਰੱਦ ਕੀਤੀਆਂ ਜਾਣ ਜੇਕਰ ਠੀਕ ਹੈ ਤਾਂ ਦਿੱਲੀ ਦੇ ਮੁੱਖ ਮੰਤਰੀ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ ਕਿਉਂਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਚੋਣ ਕਮਿਸ਼ਨ ਵੱਲੋਂ ਲਿਖਤੀ ਤੌਰ ’ਤੇ ਹਰਮਿਲਾਪ ਗਰੇਵਾਲ ਨੂੰ ਦੱਸਿਆ ਗਿਆ ਕਿ ਜੋ ਪੰਜਾਬ ਦਾ ਮਾਹੌਲ ਠੀਕ ਹੈ ਅਤੇ ਉਹ ਆਪਣੇ ਪੱਧਰ ਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਇਸ ਦੇ ਚੱਲਦੇ ਉਨ੍ਹਾਂ ਵੱਲੋਂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਐਸਐਸਪੀ ਬਠਿੰਡਾ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਮੰਗ ਕੀਤੀ ਗਈ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ।
Last Updated : Feb 3, 2023, 8:17 PM IST