SBI ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਕੀਤੀ ਭੇਟ - ਸਟੇਟ ਬੈਂਕ ਆਫ ਇੰਡੀਆ
🎬 Watch Now: Feature Video
ਅੰਮ੍ਰਿਤਸਰ : ਸਟੇਟ ਬੈਂਕ ਆਫ ਇੰਡੀਆ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ। ਜਿਸ ਦੀ ਚਾਬੀ ਬੈਂਕ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ 'ਤੇ ਪਰਮਜੀਤ ਸਿੰਘ ਸਰੋਆ ਨੂੰ ਸੌਂਪੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਮਾਨਵਤਾ ਦੇ ਸ਼ਰਧਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਸਤਿਕਾਰ ਭੇਟ ਕਰਦਿਆਂ ਸੇਵਾਵਾਂ ਅਰਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬੈਂਕ ਵੱਲੋਂ ਕਈ ਸੇਵਾਵਾਂ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਬੱਸ ਭੇਟ ਕਰਨ ਮੌਕੇ ਸਟੇਟ ਬੈਂਕ ਆਫ ਇੰਡੀਆ ਦੇ ਸੀਜੀਐਮ ਸ੍ਰੀ ਅਨੂਕੁਲ ਭਟਨਾਗਰ, ਜੀਐਮ ਸ੍ਰੀ ਸੁਮਿਤ ਫਾਕਾ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Last Updated : Feb 3, 2023, 8:18 PM IST